ਚੰਡੀਗੜ੍ਹ :- ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 9 ਦਸੰਬਰ 2021 ਨੂੰ ਕੈਬਨਿਟ ਮੀਟਿੰਗ ਦੌਰਾਨ ਮੇਡ-ਇਨ-ਇੰਡੀਆ ਮਾਈਕ੍ਰੋ-ਬਲੌਗਿੰਗ ਪਲੇਟਫਾਰਮ ਕੂ ਐਪ 'ਤੇ ਪੰਜਾਬੀ ਭਾਸ਼ਾ ਨੂੰ ਅਧਿਕਾਰਤ ਤੌਰ 'ਤੇ ਲਾਂਚ ਕੀਤਾ। ਇਸ ਲਾਭ ਦੇ ਨਾਲ ਪੰਜਾਬੀ ਹੁਣ ਕੂ ਐਪ ਦੇ ਉਪਭੋਗਤਾਵਾਂ ਲਈ ਉਪਲਬਧ 10ਵੀਂ ਭਾਸ਼ਾ ਬਣ ਗਈ ਹੈ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਆਪਣੇ ਅਧਿਕਾਰਤ ਹੈਂਡਲ ਸੀ. ਐੱਮ. ਓ. ਪੀ. ਬੀ. ਰਾਹੀਂ ਕੁ ਐਪ 'ਤੇ ਪੋਸਟ ਕੀਤਾ, “ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਭਾਸ਼ਾਵਾਂ ਦੇ ਮਾਈਕ੍ਰੋ-ਬਲੌਂਗ, ਕੂ ਐਪ 'ਤੇ ਪੰਜਾਬੀ ਭਾਸ਼ਾ ਦੀ ਸ਼ੁਰੂਆਤ ਕੀਤੀ।” ਕੂ 'ਤੇ ਪੰਜਾਬੀ ਭਾਸ਼ਾ ਦੀ ਸ਼ੁਰੂਆਤ ਦੌਰਾਨ ਮੁੱਖ ਮੰਤਰੀ ਚੰਨੀ ਨੇ ਦੁਹਰਾਇਆ ਕਿ ਪੰਜਾਬੀ ਭਾਸ਼ਾ ਨੂੰ ਸੋਸ਼ਲ ਮੀਡਿਆ ਪਲੇਟਫਾਰਮਾਂ 'ਤੇ ਪ੍ਰਮੁੱਖ ਸਥਾਨ ਮਿਲਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਲੋਕ ਆਪਣੀ ਮਾਂਪੀਲੀ 'ਚ ਆਨਲਾਈਨ ਚਰਚਾ ਵਿਚ ਹਿੱਸਾ ਲੈ ਸਕਣ। ਹੁਣ ਦੁਨੀਆਂ ਭਰ ਦੇ ਲੋਕ ਪੰਜਾਬੀ 'ਚ ਆਪਣੇ ਆਪ ਨੂੰ ਪ੍ਰਗਟ ਕਰਨ ਲਈ ਇਕ ਮਹਾਨ ਭਾਸ਼ਾ ਆਧਾਰਿਤ ਕਮਿਉਨਿਟੀ ਦਾ ਹਿੱਸਾ ਬਣ ਸਕਦੇ ਹਨ |
ਇਹ ਖ਼ਬਰ ਪੜ੍ਹੋ- AUS v ENG : ਵਾਰਨਰ ਸੈਂਕੜੇ ਤੋਂ ਖੁੰਝਿਆ, ਆਸਟਰੇਲੀਆ ਮਜ਼ਬੂਤ ਸਥਿਤੀ 'ਚ
ਲਾਂਚ ਦੇ ਮੌਕੇ ਬੋਲਦਿਆਂ ਕੂ ਐਪ ਦੇ ਸਹਿ ਸੰਸਥਾਪਕ ਅਤੇ ਸੀ. ਈ. ਓ. ਅਪੇਮਿਆ ਰਾਧਾਕ੍ਰਿਸ਼ਨ ਨੇ ਕਿਹਾ, ਅਸੀਂ ਦੋਵੇਂ ਨਿਮਰ ਅਤੇ ਪ੍ਰਸੰਨ ਹਾਂ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ, ਸ੍ਰੀ ਚਰਨਜੀਤ ਸਿੰਘ ਚੰਨੀ ਜੀ ਨੇ ਕੂ ਐੱਪ 'ਤੇ ਪੰਜਾਬੀ ਭਾਸ਼ਾ ਨੂੰ ਲਾਂਚ ਕੀਤਾ ਹੈ। ਐਪ ਦਾ ਉਦੇਸ਼ ਭਾਰਤੀਆਂ ਨੂੰ ਇਸ ਦੇ ਯੋਗ ਬਣਾਉਣਾ ਹੈ। ਆਪਣੇ ਆਪ ਨੂੰ ਆਪਣੀ ਮਾਂ-ਬੋਲੀ 'ਚ ਜੋੜੋ ਅਤੇ ਪ੍ਰਗਟ ਕਰੇ। ਅਸੀਂ ਭਾਰਤੀ ਭਾਸ਼ਾਵਾਂ 'ਚ ਗੱਲਬਾਤ ਨੂੰ ਉਤਸ਼ਾਹਿਤ ਕਰਨ ਵਿਚ ਮਾਣ ਮਹਿਸੂਸ ਕਰਦੇ ਹਾਂ। ਸਾਨੂੰ ਵਿਸ਼ਵਾਸ ਹੈ ਕਿ ਕੁ ਤੋਂ ਮਾਣਯੋਗ ਮੁੱਖ ਮੰਤਰੀ ਦੀ ਮੌਜੂਦਗੀ ਲੋਕਾਂ ਨੂੰ ਆਪਣੀ ਮਾਂ ਬੋਲੀ ਵਿਚ ਵੱਖ-ਵੱਖ ਵਿਸ਼ਿਆਂ 'ਤੇ ਜੁੜੇ ਰਹਿਣ ਤੇ ਉਨ੍ਹਾਂ ਦੇ ਵਿਚਾਰ ਸੁਣਨ ਵਿਚ ਮਦਦ ਕਰੇਗੀ।
ਇਹ ਖ਼ਬਰ ਪੜ੍ਹੋ- AUS v ENG : ਬਰਾਡ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਤੀਜੇ ਇੰਗਲਿਸ਼ ਖਿਡਾਰੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ
NEXT STORY