ਜਲੰਧਰ (ਵੈੱਬ ਡੈਸਕ): ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ 'ਤੇ ਹੋਏ ਹੁਣ ਤਕ ਦੇ ਸਭ ਤੋਂ ਵੱਡੇ ਅੱਤਵਾਦੀ ਹਮਲੇ ਮਗਰੋਂ ਦੇਸ਼ ਭਰ ਵਿਚ ਰੋਸ ਹੈ। ਵੱਖ-ਵੱਖ ਥਾਵਾਂ 'ਤੇ ਲੋਕਾਂ ਵੱਲੋਂ ਕੈਂਡਲ ਮਾਰਚ ਤੇ ਹੋਰ ਤਰੀਕਿਆਂ ਨਾਲ ਆਪਣਾ ਰੋਸ ਪ੍ਰਗਟ ਕਰਨ ਦੇ ਨਾਲ-ਨਾਲ ਹਮਲੇ ਵਿਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਪੰਜਾਬ ਵਿਚ ਵੀ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਇਸ ਹਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਪੰਜਾਬ ਦੇ ਕਈ ਸ਼ਹਿਰਾਂ ਵਿਚ ਬੰਦ ਦੀ ਕਾਲ ਦਿੱਤੀ ਗਈ ਹੈ।
ਹੁਸ਼ਿਆਰਪੁਰ ਬੰਦ ਦਾ ਸੱਦਾ, ਵਿਦਿਅਕ ਸੰਸਥਾਵਾਂ ਬੰਦ ਰੱਖਣ ਦੀ ਅਪੀਲ
ਹੁਸ਼ਿਆਰਪੁਰ (ਜੈਨ)- ਪਹਿਲਗਾਮ 'ਚ ਸੈਲਾਨੀਆਂ ’ਤੇ ਹੋਏ ਕਾਇਰਤਾਪੂਰਨ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਅਤੇ ਅੱਤਵਾਦੀ ਹਮਲੇ ਦਾ ਸ਼ਿਕਾਰ ਹੋਏ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ 24 ਅਪ੍ਰੈਲ ਨੂੰ ਸ਼ਹਿਰ ਦੀਆਂ ਕਈ ਸਮਾਜਿਕ ਸੰਸਥਾਵਾਂ ਨੇ ਹੁਸ਼ਿਆਰਪੁਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਆਯੋਜਿਤ ਮੀਟਿੰਗ ਵਿਚ ਵੱਖ-ਵੱਖ ਸੰਗਠਨਾਂ ਦੇ ਵਰਕਰਾਂ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿਚ ਹੋਏ ਇਸ ਕਾਇਰਤਾਪੂਰਨ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਵਿਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ ਅਤੇ ਅੱਜ ਦੇਸ਼ ਦਾ ਹਰ ਨਾਗਰਿਕ ਅੱਤਵਾਦੀਆਂ ਨਾਲ ਹੋਰ ਸਖਤੀ ਨਾਲ ਨਜਿੱਠਣ ਦੀ ਮੰਗ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ
ਇਸ ਮੌਕੇ ਲੱਕੀ ਠਾਕੁਰ, ਕਮਲਜੀਤ ਸੇਤੀਆ, ਰਾਜੀਵ ਮਹਾਜਨ, ਅਨਿਲ ਹੰਸ, ਚਿੰਟੂ ਹੰਸ, ਰਾਜਨ ਸ਼ਰਮਾ ਸਮੇਤ ਹੋਰ ਸੰਗਠਨਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਜਦੋਂ ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਦਰ ਬੈਠੇ ਅੱਤਵਾਦੀ ਸਮਰਥਕਾਂ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਅੱਤਵਾਦੀਆਂ ਦਾ ਸਮਰਥਨ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿਚ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਹਿੰਦੇ ਹਨ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ, ਉਨ੍ਹਾਂ ਨੂੰ ਅੱਜ ਚੁੱਪ ਕਰਵਾ ਦਿੱਤਾ ਗਿਆ ਹੈ ਕਿਉਂਕਿ ਅੱਤਵਾਦੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਲੋਕ ਹਿੰਦੂ ਭਾਈਚਾਰੇ ਨਾਲ ਸਬੰਧਤ ਸਨ।
ਉਨ੍ਹਾਂ ਕਿਹਾ ਕਿ ਜੇਕਰ ਉਹ ਕਿਸੇ ਹੋਰ ਭਾਈਚਾਰੇ ਨਾਲ ਸਬੰਧਤ ਹੁੰਦੇ ਤਾਂ ਅਖੌਤੀ ਧਰਮ ਨਿਰਪੱਖ ਲੋਕਾਂ ਦਾ ਦਿਲ ਟੁੱਟ ਜਾਂਦਾ। ਪਰ ਦੁੱਖ ਦੀ ਗੱਲ ਇਹ ਹੈ ਕਿ ਜ਼ਿਆਦਾਤਰ ਰਾਜਨੀਤਕ ਪਾਰਟੀਆਂ ਭਾਰਤ ਵਿਚ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰਾਂ ’ਤੇ ਚੁੱਪ ਧਾਰੀ ਬੈਠੀਆਂ ਹਨ, ਜੋ ਕਿ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਹਿੰਦੂਆਂ ਨੂੰ ਹਥਿਆਰ ਚੁੱਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਹਿੰਦੂਆਂ ਨੇ ਹਥਿਆਰ ਚੁੱਕੇ ਹਨ, ਦੁਨੀਆ ਦੀ ਕੋਈ ਵੀ ਤਾਕਤ ਉਨ੍ਹਾਂ ਨੂੰ ਰੋਕ ਨਹੀਂ ਸਕੀ। ਉਨ੍ਹਾਂ ਸਾਰਿਆਂ ਨੂੰ 24 ਅਪ੍ਰੈਲ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਉਨ੍ਹਾਂ ਨੇ ਕਾਰੋਬਾਰੀ ਭਾਈਚਾਰੇ ਅਤੇ ਸਕੂਲ ਅਤੇ ਕਾਲਜ ਪ੍ਰਬੰਧਨ ਨੂੰ ਅਪੀਲ ਕੀਤੀ ਕਿ ਉਹ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤ ਨਿਹੱਥੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਬੰਦ ਵਿਚ ਸਹਿਯੋਗ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਰਾਜਨੀਤਕ ਸੰਗਠਨਾਂ ਨੂੰ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ 24 ਅਪ੍ਰੈਲ ਨੂੰ ਸਮੂਹ ਸੰਗਠਨਾਂ ਦੇ ਵਰਕਰ ਸਵੇਰੇ 8:30 ਵਜੇ ਕਮੇਟੀ ਬਾਜ਼ਾਰ ਵਿਖੇ ਇਕੱਠੇ ਹੋਣਗੇ ਅਤੇ ਉੱਥੋਂ ਸ਼ਹਿਰ ਵਿਚ ਰੋਸ ਰੈਲੀ ਕੱਢ ਕੇ ਬਾਜ਼ਾਰ, ਸਕੂਲ ਅਤੇ ਕਾਲਜ ਬੰਦ ਕਰਵਾਉਣਗੇ। ਇਸ ਦੌਰਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਜਨਤਾ ਦਾ ਸਾਥ ਦੇਣ ਅਤੇ ਬੰਦ ਨੂੰ ਸਫਲ ਬਣਾਉਣ ਵਿਚ ਮਦਦ ਕਰਨ।
ਅੱਜ ਸ਼ਹਿਰ ਜੰਡਿਆਲਾ ਗੁਰੂ ’ਚ ਬੰਦ ਦਾ ਸੱਦਾ
ਜੰਡਿਆਲਾ ਗੁਰੂ (ਸ਼ਰਮਾ/ਸੁਰਿੰਦਰ)- ਮੰਗਲਵਾਰ ਨੂੰ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਕਾਇਰਤਾ ਪੂਰਨ ਹਮਲਾ ਕਰ ਕੇ 26 ਤੋਂ ਵੱਧ ਨਿਰਦੋਸ਼ਾਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਇਹ ਘਟਨਾ ਬਹੁਤ ਮੰਦਭਾਗੀ ਬਹੁਤ ਹੀ ਨਿੰਦਣਯੋਗ ਹੈ। ਸਾਰਾ ਦੇਸ਼ ਇਸ ਨਾਲ ਬਹੁਤ ਦੁਖੀ ਹੋਇਆ ਹੈ। ਇਸੇ ਸਬੰਧ ਵਿਚ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਵਪਾਰਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਲ 24 ਅਪ੍ਰੈਲ ਨੂੰ ਜੰਡਿਆਲਾ ਗੁਰੂ ਵਿਖੇ ਰੋਸ ਕਾਰਨ ਪੂਰਨ ਬੰਦ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੰਡੇਗੀ Smart Phones, ਦੁੱਗਣੇ ਕੀਤੇ ਜਾਣਗੇ ਭੱਤੇ!
ਕਪੂਰਥਲਾ ਬੰਦ ਦੀ ਵੀ ਕਾਲ
ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਅੱਜ ਕਪੂਰਥਲਾ ਸ਼ਹਿਰ ਬੰਦ ਰਹੇਗਾ। ਅੱਤਵਾਦੀ ਹਮਲੇ ਦੇ ਖ਼ਿਲਾਫ਼ ਕਪੂਰਥਲਾ ਸ਼ਹਿਰ ਵਿਚ ਇਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਹੋਵੇਗਾ, ਜਿਸ ਕਾਰਨ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਗਠਨਾਂ ਨੇ ਸ਼ਹਿਰ ਬੰਦ ਦਾ ਸੱਦਾ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ
NEXT STORY