ਬਰੇਟਾ (ਬਾਂਸਲ) : ਸਥਾਨਕ ਸ਼ਹਿਰ ਅੰਦਰ ਕਰੀਬ ਦੋ ਹਫਤੇ ਪਹਿਲਾਂ ਕਰਿਆਨੇ ਦੀ ਦੁਕਾਨ ਕਰ ਰਹੇ ਪ੍ਰਿੰਸ ਕੁਮਾਰ ਨਾਮ ਦੇ ਵਿਅਕਤੀ ਤੇ ਹੋਏ ਹਮਲੇ 'ਚ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ 'ਤੇ ਸ਼ਹਿਰ ਵਾਸੀਆਂ ਵੱਲੋਂ ਸ਼ਹਿਰ ਬੰਦ ਕਰਕੇ ਥਾਣੇ ਅੱਗੇ ਰੋਸ ਧਰਨਾ ਦਿੱਤਾ ਅਤੇ ਪੁਲਸ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ 'ਚ ਬੁਲਾਰਿਆਂ ਨੇ ਕਿਹਾ ਕਿ ਪੁਲਸ ਮਾਮਲਾ ਦਰਜ ਹੋਣ ਦੇ ਬਾਵਜੂਦ ਵੀ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ : 2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ
ਅਖੀਰ ਵਿਚ ਸੀ. ਆਈ. ਏ. ਮਾਨਸਾ ਦੇ ਇੰਚਾਰਜ ਬਲਕੌਰ ਸਿੰਘ ਅਤੇ ਥਾਣਾ ਮੁਖੀ ਬਰੇਟਾ ਗਣੇਸ਼ਵਰ ਕੁਮਾਰ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਦਿਆਂ ਭਰੋਸਾ ਦਵਾਇਆ ਕਿ ਅਸੀਂ ਦੋ ਆਰੋਪੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ ਅਤੇ ਤੀਜੇ ਆਰੋਪੀ ਨੂੰ ਕੱਲ੍ਹ ਗ੍ਰਿਫਤਾਰ ਕਰ ਲਿਆ ਗਿਆ ਜਿਨ੍ਹਾਂ ਤੋਂ ਪੁੱਛ-ਗਿੱਛ ਜਾਰੀ ਹੈ। ਇਸ ਮੌਕੇ ਜਤਿੰਦਰ ਮੋਹਨ ਗਰਗ, ਕੁਲਵੰਤ ਸਿੰਘ ਕਿਸਨਗੜ, ਵਿਨੋਦ ਕੁਮਾਰ, ਰਤਨ ਕੁਮਾਰ ਨੀਟਾ, ਗਿਆਨ ਚੰਦ ਅਜ਼ਾਦ, ਅਜੇ ਕੁਮਾਰ, ਨਿੱਕਾ ਸਿੰਘ ਬਹਾਦਰਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਖੂਨੀ ਭੇੜ, ਸ਼ਰੇਆਮ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ ਰੋਲ਼ੀ ਪੱਤ
NEXT STORY