ਮਾਨਸਾ : ਮਾਨਸਾ ਸ਼ਹਿਰ ਵਿਚ ਬੀਤੇ ਦਿਨੀਂ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਸ਼ਹਿਰ ਵਿਚ ਵੱਖ-ਵੱਖ ਥਾਈਂ ਚਲਾਈਆਂ ਗੋਲੀਆਂ ਦੇ ਖੌਫ ਤੋਂ ਬਾਅਦ ਮਾਨਸਾ ਸ਼ਹਿਰ ਦੇ ਲੋਕਾਂ ਵੱਲੋਂ ਅੱਜ ਮਾਨਸਾ ਸ਼ਹਿਰ ਪੂਰੀ ਤਰ੍ਹਾਂ ਬੰਦ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਭਰੇ ਬਾਜ਼ਾਰ ਵਿਚ ਸ਼ਰੇਆਮ ਗੋਲੀਆਂ ਚਲਾਉਣ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਧਰ ਸ਼ਹਿਰ ਵਾਸੀਆਂ ਦੇ ਸਮਰਥਨ ਵਿਚ ਅੱਜ ਬਾਰ ਕੌਂਸਲ ਮਾਨਸਾ ਵੱਲੋਂ ਵੀ ਕੰਮਕਾਜ ਠੱਪ ਕਰਕੇ ਬੰਦ ਦਾ ਸਮਰਥਨ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਨਵੇਂ ਹੁਕਮ, ਅਗਲੇ 10 ਦਿਨਾਂ ਦੇ ਅੰਦਰ...
ਦੱਸਣਯੋਗ ਹੈ ਕਿ ਮਾਨਸਾ ਵਿਚ ਮੰਗਲਵਾਰ ਨੂੰ ਦਿਨ-ਦਿਹਾੜੇ ਤਿੰਨ ਜਗ੍ਹਾ ਫ਼ਾਇਰਿੰਗ ਹੋਈ। ਇਸ ਦੌਰਾਨ ਤਿੰਨ ਵਪਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਗਨੀਮਤ ਰਹੀ ਕਿ ਫ਼ਾਇਰਿੰਗ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਹ ਗੋਲ਼ੀ ਕਿਸੇ ਵੀ ਵਪਾਰੀ ਜਾਂ ਕਿਸੇ ਹੋਰ ਵਿਅਕਤੀ ਦੇ ਨਹੀਂ ਲੱਗੀ ਪਰ ਫ਼ਾਇਰਿੰਗ ਕਾਰਨ ਲੋਕ ਕਾਫ਼ੀ ਸਹਿਮ ਗਏ ਹਨ। ਇਸ ਦੌਰਾਨ ਇਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਵੀ ਫ਼ਾਇਰਿੰਗ ਹੋਈ ਹੈ, ਜਿੱਥੇ ਦੁਕਾਨ ਦੇ ਮਾਲਕ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉੱਥੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ 2 ਫ਼ਾਇਰ ਕੀਤੇ ਪਰ ਦੁਕਾਨ ਮਾਲਕ ਵਾਲ-ਵਾਲ ਬੱਚ ਗਿਆ।
ਇਹ ਵੀ ਪੜ੍ਹੋ : ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫੈਸਲਾ...
ਇਹ ਮੋਟਰਸਾਈਕਲ ਸਵਾਰ ਮੁਲਜ਼ਮ ਵਾਰਦਾਤ ਵਾਲੀ ਜਗ੍ਹਾ ਤੋਂ ਫ਼ਰਾਰ ਹੁੰਦਿਆਂ ਰਾਹ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਵੀ ਕੈਦ ਹੋ ਗਏ। ਇਸ ਦੌਰਾਨ ਜਿਹੜੇ ਲੋਕਾਂ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ, ਉਹ ਵੀ ਸਫ਼ਲ ਨਹੀਂ ਹੋ ਸਕੇ। ਇਸ ਦੌਰਾਨ ਇਕ ਐਕਟਿਵਾ ਸਵਾਰ ਮਹਿਲਾ ਦੀ ਮੋਟਰਸਾਈਕਲ ਸਵਾਰਾਂ ਨਾਲ ਆਹਮੋ-ਸਾਹਮਣੀ ਟੱਕਰ ਵੀ ਹੋ ਗਈ, ਜਿਸ ਵਿਚ ਚਾਰੋ ਹੇਠਾਂ ਡਿੱਗ ਗਏ ਪਰ ਮੋਟਰਸਾਈਕਲ ਸਵਾਰ ਫ਼ਿਰ ਵੀ ਤੇਜ਼ੀ ਨਾਲ ਉਥੋਂ ਫ਼ਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਇਲਾਕਾ ਵਾਸੀਆਂ ਤੇ ਕਾਰੋਬਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਨ ਮਾਨਸਾ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਇਹ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਖਿਡਾਰੀਆਂ ਲਈ Good News! ਮਾਨ ਸਰਕਾਰ ਨੇ ਨੌਕਰੀਆਂ ਨੂੰ ਲੈ ਕੇ ਕੀਤਾ ਅਹਿਮ ਐਲਾਨ
NEXT STORY