ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਦੇ ਵੱਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ-1 ਅਤੇ 2 'ਚ ਆਮ ਲੋਕਾਂ ਦੇ ਦਾਖਲੇ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਇੱਥੇ ਆਮ ਰਾਜ ਪ੍ਰਬੰਧ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ, ਆਮ ਰਾਜ ਪ੍ਰਬੰਧ ਨੇ ਇਸ ਸਬੰਧੀ ਹੁਕਮ 'ਤੇ ਹਸਤਾਖਰ ਕਰ ਦਿੱਤੇ ਹਨ ਅਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਬੁਲਾਰੇ ਮੁਤਾਬਕ ਇਸ ਸਬੰਧ 'ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦੀ ਸਥਿਤੀ 'ਚ ਵਧੀਕ ਸਕੱਤਰ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਬੁਲਾਰੇ ਅਨੁਸਾਰ ਕੋਈ ਵੀ ਜ਼ਰੂਰੀ ਡਾਕ ਆਦਿ ਸਵਾਗਤੀ ਕਾਊਂਟਰ 'ਤੇ ਤਾਇਨਾਤ ਮੁਲਾਜ਼ਮਾਂ ਦੇ ਹਵਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਨਾਗਰਿਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਾਸਤੇ ਸਰਕਾਰ ਦੇ ਉਪਰਾਲਿਆਂ 'ਚ ਸਹਿਯੋਗ ਕਰਨ ਲਈ ਅਪੀਲ ਕੀਤੀ ਗਈ ਹੈ।
ਪੰਜਾਬ ਸਕੱਤਰੇਤ ਦਾ ਮੁਲਾਜ਼ਮ ਨਿਕਲਿਆ ਕੋਰੋਨਾ ਪਾਜ਼ੇਟਿਵ
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਿਵਲ ਸਕੱਤਰੇਤ ਦਾ ਇਕ ਮੁਲਾਜ਼ਮ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਮੁਲਾਜ਼ਮ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਵਧੀ ਚੌਕਸੀ ਨਾਲ 12 ਹੋਰ ਮੁਲਾਜ਼ਮ ਉਸ ਦੇ ਸੰਪਰਕ 'ਚ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੇ ਮੁਲਾਜ਼ਮ ਸਕੱਤਰੇਤ ਦੀ ਲੇਖਾ-3 ਬ੍ਰਾਂਚ ਨਾਲ ਸਬੰਧਤ ਹਨ। ਮੁਲਾਜ਼ਮਾਂ ਦੀ ਸੂਚੀ ਸਿਹਤ ਮਹਿਕਮੇ ਨੂੰ ਭੇਜ ਦਿੱਤੀ ਗਈ ਹੈ।
ਹਵਸ ਦਾ ਭੁੱਖਾ ਪਤੀ ਬਣਿਆ ਜਾਨਵਰ, ਬੇਹੋਸ਼ ਹੋਣ 'ਤੇ ਵੀ ਪਤਨੀ ਨੂੰ..
NEXT STORY