ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨਾਲ ਸਫ਼ਲਤਾ ਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਮਨਜ਼ੂਰੀ ਦੇਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਨਵਜੋਤ ਸਿੱਧੂ' ਨਹੀਂ ਮੰਗਣਗੇ ਮੁਆਫ਼ੀ, ਕੈਪਟਨ-ਸਿੱਧੂ ਵਿਚਾਲੇ ਤਲਖ਼ੀ ਬਰਕਰਾਰ
ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਅਧਿਕਾਰੀਆਂ ਦਾ ਕਾਰਨਾਮਾ, 9 ਮਹੀਨੇ ਦੇ ਬੱਚੇ ਨੇ 5ਵੀਂ ਜਮਾਤ ਦੀ ਪ੍ਰੀਖਿਆ ਕੀਤੀ ਪਾਸ!
ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ 'ਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤਰਨਤਾਰਨ ਤੋਂ ਵੱਡੀ ਖ਼ਬਰ : ਨਸ਼ਾ ਸਮੱਗਲਰਾਂ ਅਤੇ ਪੁਲਸ ਵਿਚਾਲੇ ਹੋਈ ਮੁੱਠਭੇੜ, ਚੱਲੀਆਂ ਗੋਲੀਆਂ
NEXT STORY