ਡੇਹਲੋਂ (ਡਾ. ਪ੍ਰਦੀਪ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਅਤੇ ਹੋਰਨਾਂ ਪਾਰਟੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕਸਬਾ ਡੇਹਲੋਂ ਅਤੇ ਆਸ-ਪਾਸ ਦੇ ਪੇਂਡੂ ਇਲਾਕੇ 'ਚ ਜ਼ਬਰਦਸਤ ਸਮਰਥਨ ਮਿਲਿਆ। ਧਰਨਿਆਂ 'ਚ ਪਿੰਡਾਂ ਦੇ ਲੋਕ ਆਪ ਮੁਹਾਰੇ ਵਹੀਰਾਂ ਘੱਤ ਕੇ ਪੁੱਜੇ। ਦੁਕਾਨਦਾਰਾਂ ਨੇ ਵੀ ਆਪਣੀਆ ਦੁਕਾਨਾਂ ਨੂੰ ਪੂਰਨ ਤੌਰ 'ਤੇ ਬੰਦ ਰੱਖ ਕੇ ਧਰਨਿਆਂ 'ਚ ਸ਼ਮੂਲੀਅਤ ਕੀਤੀ।
ਭਾਰਤੀ ਕਿਸਾਨ ਯੂਨੀਅਨ, ਮਜ਼ਦੂਰ ਯੂਨੀਅਨ, ਕਾਂਗਰਸ, ਅਕਾਲੀ ਦਲ ਅਤੇ ਪਿੰਡਾਂ ਦੇ ਕਿਸਾਨਾਂ ਵਲੋਂ ਅਪਣੇ ਤੌਰ 'ਤੇ ਵੀ ਕਈ ਪਿੰਡਾਂ 'ਚ ਧਰਨੇ ਲਾਏ ਗਏ। ਜ਼ਿਆਦਾਤਰ ਧਰਨਿਆਂ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਜੰਮ ਕੇ ਕੋਸਿਆ ਗਿਆ ਅਤੇ ਬਿਲਾਂ ਨੂੰ ਕਿਸਾਨ ਮਾਰੂ ਦੱਸਦਿਆਂ ਇਨ੍ਹਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ। ਖਾਸ ਗੱਲ ਇਹ ਰਹੀ ਕਿ ਲੋਕਾਂ ਨੇ ਖੁੱਲ੍ਹ ਕੇ ਕਿਸਾਨਾਂ ਦਾ ਸਾਥ ਦਿੱਤਾ। ਡੇਹਲੋਂ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਚੁੱਪ-ਚੁਪੀਤੇ 'ਸਿੱਟ' ਸਾਹਮਣੇ ਪੇਸ਼ ਹੋਏ ਸੁਮੇਧ ਸੈਣੀ
NEXT STORY