ਮਊਗੰਜ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਮਊਗੰਜ 'ਚ ਜਨ ਸਭਾ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਦੇਸ਼ ਦੀ ਸ਼ਿਵਰਾਜ ਸਿੰਘ ਚੌਹਾਨ ਸਰਕਾਰ 'ਤੇ ਜੰਮ ਕੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਅੱਛੇ ਦਿਨ ਦਾ ਤਾਂ ਪਤਾ ਨਹੀਂ ਪਰ ਇੱਥੇ ਕੇਜਰੀਵਾਲ ਵਾਲੇ ਸੱਚੇ ਦਿਨ ਆਉਣ ਵਾਲੇ ਹਨ। ਮੱਧ ਪ੍ਰਦੇਸ਼ ਦੀ ਜਨਤਾ ਹੁਣ ਬਦਲਾਅ ਮੰਗ ਰਹੀ ਹੈਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਸੀਂ ਹਿਸਾਬ ਇਕੱਲੇ ਸ਼ਿਵਰਾਜ ਚੌਹਾਨ ਮਾਮਾ ਨਾਲ ਨਹੀਂ ਮੋਦੀ ਜੀ ਨਾਲ ਵੀ ਕਰਾਂਗੇ।
ਸੀ.ਐੱਮ. ਮਾਨ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਮੱਧ ਪ੍ਰਦੇਸ਼ 'ਚ ਵੀ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਜਨਤਾ ਜੋ ਉਮੀਦਾਂ ਲਗਾ ਕੇ ਬੈਠੀ ਹੈ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਪੂਰਾ ਕਰੇਗੀ। ਭਾਸ਼ਣ ਦੌਰਾਨ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਰਿੰਦਰ ਮੋਦੀ ਸਿਰਫ ਬਿਆਨਬਾਜ਼ੀ ਕਰਦੇ ਹਨ ਅਤੇ ਦੇਸ਼ ਦੀ ਜਨਤਾ ਨਾਲ ਝੂਠ ਬੋਲਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕ ਕਹਿੰਦੇ ਹਨ ਕਿ ਡਬਲ ਇੰਜਣ ਦੀ ਸਰਕਾਰ, ਇੰਜਣ 'ਚ ਦਮ ਹੋਵੇ ਤਾਂ ਇਕ ਇੰਜਣ ਹੀ ਕਾਫੀ ਹੁੰਦਾ ਹੈ। ਮੱਧ ਪ੍ਰਦੇਸ਼ ਨੂੰ ਡਬਲ ਇੰਜਣ ਦੀ ਨਹੀਂ ਹੁਣ ਨਵੇਂ ਇੰਜਣ ਦੀ ਲੋੜ ਹੈ। ਨਵਾਂ ਕੇਜਰੀਵਾਲ ਇੰਜਣ ਮਾਰਕੀਟ 'ਚ ਪਹੁੰਚ ਚੁੱਕਾ ਹੈ, ਬਿਨਾਂ ਪ੍ਰਦੂਸ਼ਣ 'ਤੇ ਫਟਾਫਟ ਚਲਦਾ ਹੈ। ਪੰਜਾਬ ਅਤੇ ਦਿੱਲੀ ਦੇ ਲੋਕਾਂ ਨੇ ਇਹ ਨਵਾਂ ਮਾਡਲ ਅਪਣਾ ਲਿਆ ਹੈ ਅਤੇ ਦਿੱਲੀ ਤੇ ਪੰਜਾਬ ਦੇ ਵਿਕਾਸ ਦੀ ਗੱਡੀ ਫਟਾਫਟ ਪਟੜੀ 'ਤੇ ਦੌੜ ਰਹੀ ਹੈ।
ਇਹ ਵੀ ਪੜ੍ਹੋ- ਭਾਜਪਾ 'ਤੇ ਵਰ੍ਹੇ CM ਮਾਨ, ਕਿਹਾ- ਇਨ੍ਹਾਂ ਨੇ ਮੱਧ ਪ੍ਰਦੇਸ਼ ਦੀ ਮਿੱਟੀ ਵੇਚ ਦਿੱਤੀ, ਸ਼ਹੀਦਾਂ ਦੇ ਕਫ਼ਨ ਦੇ ਖਾਧੇ ਪੈਸੇ
ਇਹ ਵੀ ਪੜ੍ਹੋ- ਸੰਜੇ ਸਿੰਘ ਦੇ ਪਰਿਵਾਰ ਨੂੰ ਮਿਲਣ ਮਗਰੋਂ ਬੋਲੇ CM ਮਾਨ, ਵਿਰੋਧੀਆਂ ਨੂੰ ਚੈਲੰਜ ਨਹੀਂ ਸੱਦਾ ਦਿੱਤਾ
ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਵਾਂਗ ‘ਜੁਮਲਾ’ ਨਹੀਂ ਸਕਹਿੰਦੇ। ਅਸੀਂ ਜੋ ਗਾਰੰਟੀ ਦਿੰਦੇ ਹਾਂ, ਪੂਰਾ ਕਰਦੇ ਹਾਂ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਕੰਮ ਕੀਤਾ ਹੈ। ਪੰਜਾਬ ਵਿੱਚ ਸਿਰਫ਼ ਡੇਢ ਸਾਲ ਵਿਚ ਸਾਡੀ ਸਰਕਾਰ ਨੇ 37,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ।
ਪੰਜਾਬ ਵਿਚ ਸਾਡੀ ਸਰਕਾਰ ਨੇ ਆਮ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ। ਹੁਣ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਜੇਕਰ ਮੱਧ ਪ੍ਰਦੇਸ਼ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਬਿਜਲੀ ਮੁਫ਼ਤ ਦਿੱਤੀ ਜਾਵੇਗੀ।
ਅਸੀਂ ਪੰਜਾਬ ਦੇ ਲੋਕਾਂ ਦੇ ਬਿਹਤਰ ਇਲਾਜ ਲਈ ਡੇਢ ਸਾਲ ਵਿੱਚ 700 ਮੁਹੱਲਾ ਕਲੀਨਿਕ ਖੋਲ੍ਹੇ ਹਨ। ਇਨ੍ਹਾਂ ਵਿੱਚੋਂ ਹੁਣ ਤੱਕ ਕਰੀਬ 60 ਲੱਖ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹਰ ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਉਪਲੱਬਧ ਹਨ।
ਐੱਨ. ਆਈ. ਏ. ਦੀ ਵੱਡੀ ਕਾਰਵਾਈ, ਲਖਵੀਰ ਸਿੰਘ ਰੋਡੇ ਦੀ 43 ਕਨਾਲ ਜ਼ਮੀਨ ਜ਼ਬਤ
NEXT STORY