ਚੰਡੀਗੜ੍ਹ : ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਸਾਂਝਾ ਕੀਤਾ ਹੈ। ਦੱਸ ਦਈਏ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਹੈਂਡਲ ਉੱਤੇ ਕੀਤੀ ਪੋਸਟ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ... ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ... ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ... ਵਾਹਿਗੁਰੂ ਵਾਹਿਗੁਰੂ।
ਦੱਸਣਯੋਗ ਹੈ ਕਿ ਢੀਂਡਸਾ 2019 'ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020 'ਚ ਅਕਾਲੀ ਦਲ ਨਾਲੋਂ ਵੱਖ ਹੋਏ ਸਨ। ਢੀਂਡਸਾ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਢੀਂਡਸਾ ਨੇ 89 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ
NEXT STORY