ਨਵੀਂ ਦਿੱਲੀ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਪਹੁੰਚੇ। ਮੁੱਖ ਮੰਤਰੀ ਚੰਨੀ ਇਸ ਦੌਰਾਨ ਲਖੀਮਪੁਰ ਮਾਮਲੇ ਸਮੇਤ ਕਈ ਮੁੱਦਿਆਂ 'ਤੇ ਗ੍ਰਹਿ ਮੰਤਰੀ ਨਾਲ ਚਰਚਾ ਕਰਨਗੇ। ਦਿੱਲੀ ਪਹੁੰਚਣ ਤੋਂ ਪਹਿਲਾਂ ਸੀ.ਐੱਮ. ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਦੀ ਘਟਨਾ ਨੂੰ ਸਿੱਧੇ ਤੌਰ 'ਤੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸਮਾਨ ਦੱਸਿਆ ਸੀ।
ਇਹ ਵੀ ਪੜ੍ਹੋ : ਕੈਲੀਫੋਰਨੀਆ 'ਚ ਗੋਲੀਬਾਰੀ ਕਾਰਨ ਹੋਈ 1 ਮੌਤ ਤੇ 1 ਜ਼ਖਮੀ
ਇਹ ਵੀ ਪੜ੍ਹੋ : ਲਖੀਮਪੁਰ ਘਟਨਾ 'ਤੇ CM ਯੋਗੀ ਨੇ ਪ੍ਰਗਟਾਇਆ ਦੁੱਖ, ਕਿਹਾ-ਘਟਨਾ ਵਾਲੀ ਥਾਂ 'ਤੇ ਆਲਾ ਅਧਿਕਾਰੀਆਂ ਦੀ ਟੀਮ ਕਰ ਰਹੀ ਜਾਂਚ
ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਇਸ ਮਾਮਲੇ 'ਚ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਜਲਦ ਤੋਂ ਜਲਦ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਉਹ ਲਖੀਮਪੁਰ ਹਿੰਸਾ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਸਾਹਮਣੇ ਚੁੱਕਣਗੇ। ਉੱਥੇ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਹੋਏ ਬਵਾਲ 'ਚ ਮਾਰੇ ਗਏ 4 ਕਿਸਾਨਾਂ 'ਚੋਂ 2 ਕਿਸਾਨਾਂ ਦੇ ਪਰਿਵਾਰ ਵਾਲਿਆਂ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਪਰਿਵਾਰ ਵਾਲੇ ਪੋਸਟਮਾਰਟਮ ਰਿਪੋਰਟ ਦੇਖਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕਰਨ ਦੀ ਗੱਲ 'ਤੇ ਅੜ੍ਹੇ ਹੋਏ ਹਨ। ਉਥੇ, ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪੋਸਟਮਾਰਟਮ ਰਿਪੋਰਟ 'ਚ 'ਖੇਡ' ਹੋ ਸਕਦੀ ਹੈ।
ਇਹ ਵੀ ਪੜ੍ਹੋ : ਡੋਨਾਲਡ ਟਰੰਪ ਨੇ ਆਪਣਾ ਟਵਿੱਟਰ ਖਾਤਾ ਬਹਾਲ ਕਰਨ ਲਈ ਜੱਜ ਨੂੰ ਕੀਤੀ ਅਪੀਲ
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਲਖਨਊ ਰੇਂਜ ਦੀ ਆਈ.ਜੀ. ਲਕਸ਼ਮੀ ਸਿੰਘ ਧੌਰਹਰਾ ਦੇ ਕਿਸਾਨ ਨਛੱਤਰ ਸਿੰਘ ਦੇ ਪਿੰਡ ਪਹੁੰਚੀ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਅੰਤਿਮ ਸੰਸਕਾਰ ਲਈ ਰਾਜ਼ੀ ਕਰਨ ਦੀ ਕੋਸ਼ਿਸ਼ 'ਚ ਜੁੱਟੀ ਹੋਈ ਹੈ। ਦਰਅਸਲ, ਲਖੀਮਪੁਰ ਖੀਰੀ ਜ਼ਿਲ੍ਹੇ 'ਚ ਬੀਤੇ ਦਿਨ ਹੋਏ ਹਿੰਸਕ ਬਵਾਲ 'ਚ ਕਈ ਲੋਕਾਂ ਦੀ ਜਾਨ ਚਲੀ ਗਈ ਸੀ। ਜਿਸ ਦੇ ਚੱਲਦੇ ਪਲੀਆ ਦੇ ਲਵਪ੍ਰਤੀ ਸਿੰਘ ਅਤੇ ਧੌਰਹਰਾ 'ਚ ਕਿਸਾਨ ਨਛੱਤਰ ਸਿੰਘ ਦਾ ਮੰਗਲਵਾਰ ਸਵੇਰੇ ਭਾਵ ਕਿ ਅੱਜ ਅੰਤਿਮ ਸੰਸਕਾਰ ਹੋਣਾ ਸੀ। ਜਿਸ ਦੇ ਚੱਲਦੇ ਪਰਿਵਾਰ ਵਾਲਿਆਂ ਨੇ ਅੰਤਿਮ ਸੰਸਕਾਰ ਕਰਨ ਤੋ ਇਨਕਾਰ ਕਰ ਦਿੱਤਾ।ਉਥੇ, ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਅਜੇ ਤੱਕ ਪੋਸਟਮਾਰਟਮ ਰਿਪੋਰਟ ਕਿਉਂ ਨਹੀਂ ਦਿੱਤੀ ਗਈ। ਇਸ ਮਾਮਲੇ ਨੂੰ ਵਧਦਾ ਦੇਖ ਜ਼ਿਲ੍ਹੇ ਭਰ ਦੇ ਸਥਾਨਕ ਨੇਤਾ ਵੀ ਪਿੰਡ ਪਹੁੰਚ ਗਏ ਹਨ।
ਇਹ ਵੀ ਪੜ੍ਹੋ : ਡੇਰਾ ਬਿਆਸ ਨਾਮਦਾਨ ਦੇ ਚਾਹਵਾਨ ਪ੍ਰਵਾਸੀ ਭਾਰਤੀਆਂ ਲਈ ਖੁੱਲ੍ਹਿਆ, ਰਜਿਸਟ੍ਰੇਸ਼ਨ 30 ਅਕਤੂਬਰ ਤੋਂ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮੁੱਖ ਮੰਤਰੀ ਵੱਲੋਂ ਵਿੱਤ ਵਿਭਾਗ ਨੂੰ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਹੁਕਮ
NEXT STORY