ਪਟਿਆਲਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਚ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕੌਮੀ ਝੰਡਾ ਲਹਿਰਾ ਕੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ - ਰਾਜਿਆਂ ਦਾ ਸ਼ਾਹੀ ਨੁਸਖਾ, ਤੁਸੀਂ ਵੀ ਕਰ ਲਓ ਨੋਟ, ਦੇਸ਼ਾਂ-ਵਿਦੇਸ਼ਾਂ ਦੇ ਹਜ਼ਾਰਾਂ ਲੋਕ ਚੁੱਕ ਰਹੇ ਹਨ ਲਾਭ
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਦੁਸ਼ਮਣਾਂ ਨੂੰ ਤਿੱਖੇ ਸ਼ਬਦਾਂ ਵਿਚ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਤੇ ਇੱਥੇ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹੇਗੀ। ਕੁਝ ਦੁਸ਼ਮਣ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਝੀਆਂ ਚਾਲਾਂ ਚੱਲਣ ਦੀਆਂ ਵੀ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਪਰ ਅਜਿਹੇ ਅਨਸਰਾਂ ਨੂੰ ਅਸੀਂ ਸਪਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਅਜਿਹੀਆਂ ਤਾਕਤਾਂ ਨੂੰ ਅਸੀਂ ਮੂੰਹ ਤੋੜਵਾਂ ਜਵਾਬ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਣ ਦੀਆਂ ਕਈ ਕੋਸ਼ਿਸ਼ਾਂ ਹੋਈਆਂ ਪਰ ਉਹ ਸਫਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀਆਂ ਨੂੰ ਯਕੀਨ ਦਵਾਉਂਦਾ ਹਾਂ ਕਿ ਸੂਬੇ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਹਰ ਕੀਮਤ ਤੇ ਕਾਇਮ ਰੱਖੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ 'ਕਾਤਲ'! ਹੋਇਆ ਵੱਡਾ ਖ਼ੁਲਾਸਾ
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੇ ਹੱਕ ਵਿਚ ਵੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਸ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬ ਨੇ ਦਿੱਤੀਆਂ ਹਨ। ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਵਾਲਾ ਪੰਜਾਬ ਦਾ ਅੰਨਦਾਤਾ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਬੈਠਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰੇ, ਤਾਂ ਜੋ ਕਿਸਾਨਾਂ ਦੇ ਟਰੈਕਟਰਾਂ ਦਾ ਮੂੰਹ ਦਿੱਲੀ ਵੱਲ ਨਹੀਂ ਸਗੋਂ ਆਪਣੇ ਖੇਤਾਂ ਵੱਲ ਨੂੰ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ RDF ਦਾ ਪੈਸਾ ਰੋਕ ਕੇ ਰੱਖਣ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਨ੍ਹਾਂ ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
NEXT STORY