ਜਲੰਧਰ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਇੱਥੇ ਆਪਣੀ ਰਿਹਾਇਸ਼ ’ਤੇ ਇੱਕ ਨਿੱਜੀ ਸਮਾਗਮ ਦੌਰਾਨ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ। ਪਰਿਵਾਰਕ ਮੈਂਬਰਾਂ ਅਤੇ ਕੁਝ ਨਜ਼ਦੀਕੀਆਂ ਦੀ ਮੌਜੂਦਗੀ ਵਿੱਚ ਹੋਏ ਇਸ ਵਿਆਹ ਵਿੱਚ ਬੈਂਡ, ਬਾਜਾ ਅਤੇ ਬਾਰਾਤ ਨਹੀਂ ਸਨ। ਟੈਲੀਵਿਜ਼ਨ ਅਤੇ ਟਵਿੱਟਰ 'ਤੇ ਸਾਹਮਣੇ ਆਈਆਂ ਤਸਵੀਰਾਂ ਵਿੱਚ, ਮਾਨ ਅਤੇ ਉਨ੍ਹਾਂ ਦੀ ਲਾੜੀ ਨੂੰ ਆਨੰਦ ਕਾਰਜ (ਸਿੱਖ ਵਿਆਹ) ਦੀ ਰਸਮ ਪੂਰੀ ਕਰਦੇ ਹੋਏ ਦੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਸ਼੍ਰੀਲੰਕਾ 'ਚ ਆਰਥਿਕ ਸੰਕਟ: ਪਾਸਪੋਰਟ ਲਈ 2 ਦਿਨਾਂ ਤੋਂ ਲਾਈਨ 'ਚ ਲੱਗੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ
ਉਥੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਇਕ ਟਵੀਟ ਕਰਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ, '@BhagwantMann ਤੁਹਾਡੇ ਆਨੰਦ ਕਾਰਜ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਤੁਹਾਨੂੰ ਤੇ ਭਾਭੀ ਜੀ ਨੂੰ ਸੁਖੀ ਤੇ ਸੁਖਾਵਾਂ ਵਿਵਾਹਿਤ ਜੀਵਨ ਬਖ਼ਸ਼ਣ।'
ਇਹ ਵੀ ਪੜ੍ਹੋ: ਵੱਡੀ ਖ਼ਬਰ: ਸਿੰਗਾਪੁਰ 'ਚ ਇਕ ਹੋਰ ਭਾਰਤੀ ਮੂਲ ਦੇ ਨੌਜਵਾਨ ਨੂੰ ਦਿੱਤੀ ਗਈ ਫਾਂਸੀ
ਦੱਸ ਦੇਈਏ ਕਿ ਮਾਨ (48) ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਅਹੁਦੇ 'ਤੇ ਰਹਿੰਦਿਆਂ ਹੀ ਵਿਆਹ ਕੀਤਾ ਹੈ। ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਗੁਰਪ੍ਰੀਤ ਕੌਰ ਨੇ 2018 ਵਿੱਚ ਹਰਿਆਣਾ ਦੀ ਇੱਕ ਪ੍ਰਾਈਵੇਟ ਯੂਨੀਵਰਸਿਟੀ ਤੋਂ ਆਪਣੀ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਪੂਰੀ ਕੀਤੀ ਸੀ। ਉਨ੍ਹਾਂ ਦੀਆਂ 2 ਵੱਡੀਆਂ ਭੈਣਾਂ ਹਨ, ਜੋ ਵਿਦੇਸ਼ ਵਿੱਚ ਰਹਿੰਦੀਆਂ ਹਨ। ਮਾਨ ਦਾ ਇਹ ਦੂਜਾ ਵਿਆਹ ਹੈ। ਉਹ 2015 ਵਿੱਚ ਆਪਣੀ ਪਹਿਲੀ ਪਤਨੀ ਤੋਂ ਵੱਖ ਹੋ ਗਏ ਸਨ। ਮਾਨ ਦੇ ਪਹਿਲੇ ਵਿਆਹ ਤੋਂ 2 ਬੱਚੇ ਸੀਰਤ ਕੌਰ (21) ਅਤੇ ਦਿਲਸ਼ਾਨ (17) ਹਨ।
ਇਹ ਵੀ ਪੜ੍ਹੋ: ਬੋਰਿਸ ਜਾਨਸਨ ਦੇਣਗੇ ਅਸਤੀਫ਼ਾ! ਨਵਾਂ ਨੇਤਾ ਚੁਣੇ ਜਾਣ ਤੱਕ ਬਣੇ ਰਹਿਣਗੇ UK ਦੇ ਪ੍ਰਧਾਨ ਮੰਤਰੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਫਿਰੋਜ਼ਪੁਰ ਪੁਲਸ ਦੀ ਵੱਡੀ ਸਫ਼ਲਤਾ, 1 ਕਰੋੜ ਤੋਂ ਵਧੇਰੇ ਦੀ ਹੈਰੋਇਨ ਸਮੇਤ 4 ਮੁਲਜ਼ਮ ਕੀਤੇ ਗ੍ਰਿਫ਼ਤਾਰ
NEXT STORY