ਲੁਧਿਆਣਾ (ਅਨਿਲ): ਥਾਣਾ ਪੀ.ਏ.ਯੂ. ਦੀ ਪੁਲਸ ਨੇ ਇਕ ਕੁੜੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਕ ਮੁਲਜ਼ਮ ਦੇ ਖ਼ਿਲਾਫ਼ ਅਸ਼ਲੀਲ ਫੋਟੋ ਖਿੱਚ ਕੇ ਬਲੈਕਮੇਲ ਕਰਨ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਸੁਖਬੇਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਕੁੜੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਤਪਿੰਦਰ ਰਾਣਾ ਪੁੱਤਰ ਪੂਰਨ ਚੰਦ ਵਾਸੀ ਬੈਂਕ ਕਾਲੋਨੀ ਹੈਬੋਵਾਲ ਕਲਾਂ ਨੇ ਉਸ ਨੂੰ Cold Drink 'ਚ ਨਸ਼ੀਲੀ ਦਵਾਈ ਘੋਲ ਕੇ ਪਿਆ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 24 ਅਗਸਤ ਲਈ ਵੱਡਾ ਐਲਾਨ! (ਵੀਡੀਓ)
ਇਸ ਮਗਰੋਂ ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਕਮਰੇ ਵਿਚ ਲੈ ਗਿਆ ਤੇ ਉੱਥੇ ਜਾ ਕੇ ਉਸ ਦੀ Private ਫੋਟੋ ਖਿੱਚ ਲਈ। ਇਸ ਮਗਰੋਂ ਤਪਿੰਦਰ ਰਾਣਾ ਵੱਲੋਂ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਤੇ ਉਸ ਤੋਂ ਪੈਸੇ ਦੀ ਮੰਗ ਵੀ ਕੀਤੀ ਗਈ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਤਪਿੰਦਰ ਰਾਣਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ ਘਰੋਂ ਬਾਹਰ
NEXT STORY