ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਪੋਸਟਾਂ ਦਾ ਮੁੱਦਾ ਚੁੱਕਿਆ ਗਿਆ। ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਅਤੇ ਹਾਊਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਮਨਪ੍ਰੀਤ ਸਿੰਘ ਇਯਾਲੀ ਨੇ ਇਹ ਮੁੱਦਾ ਚੁੱਕਦਿਆਂ ਛੇਤੀ ਤੋਂ ਛੇਤੀ ਪੋਸਟਾਂ ਭਰਨ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਅਮਿਤ ਸ਼ਾਹ ਦੇ ਬਿਆਨ 'ਤੇ ਪੰਜਾਬ ਵਿਧਾਨ ਸਭਾ 'ਚ ਹੰਗਾਮਾ! ਨਿੰਦਾ ਪ੍ਰਤਸਾਵ ਲਿਆਉਣ ਦੀ ਮੰਗ
ਇਯਾਲੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਪ੍ਰਿੰਸੀਪਲ ਦੀਆਂ ਕੁੱਲ 64 ਅਸਾਮੀਆਂ ਹਨ। ਇਨ੍ਹਾਂ ਵਿਚੋਂ ਮਹਿਜ਼ 14 ਉੱਪਰ ਹੀ ਪ੍ਰਿੰਸੀਪਲ ਤਾਇਨਾਤ ਹਨ, ਜਦਕਿ 50 ਪੋਸਟਾਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ 17 ਪ੍ਰੋਫ਼ੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਸੀ ਤੇ ਉਹ ਤਨਖਾਹ ਵੀ ਪ੍ਰਿੰਸੀਪਲ ਦੀ ਲੈ ਰਹੇ ਹਨ, ਪਰ ਉਨ੍ਹਾਂ ਨੂੰ ਅਜੇ ਤਕ ਕਿਸੇ ਵੀ ਕਾਲਜ ਵਿਚ ਪ੍ਰਿੰਸੀਪਲ ਵਜੋਂ ਤਾਇਨਾਤ ਨਹੀਂ ਕੀਤਾ ਗਿਆ। ਇਯਾਲੀ ਨੇ ਕਿਹਾ ਕਿ ਉਂਝ ਤਾਂ ਸਾਰੀਆਂ 50 ਖ਼ਾਲੀ ਅਸਾਮੀਆਂ ਨੂੰ ਹੀ ਭਰਿਆ ਜਾਣਾ ਚਾਹੀਦਾ ਹੈ, ਪਰ ਜਿਹੜੇ ਪ੍ਰਮੋਟ ਕੀਤੇ ਗਏ 17 ਪ੍ਰੋਫ਼ੈਸਰ ਹਨ, ਉਨ੍ਹਾਂ ਨੂੰ ਤਾਂ ਛੇਤੀ ਤੋਂ ਛੇਤੀ ਕਾਲਜਾਂ ਵਿਚ ਪ੍ਰਿੰਸੀਪਲ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਮਨਪ੍ਰੀਤ ਇਯਾਲੀ ਨੇ ਕਿਹਾ ਕਿ ਮਹਿੰਦਰਾ ਕਾਲਜ ਪਟਿਆਲਾ ਵਿਚ 7200, ਸਰਕਾਰੀ ਕਾਲਜ ਲੁਧਿਆਣਾ ਵਿਚ 5 ਹਜ਼ਾਰ, ਸਰਕਾਰੀ ਕਾਲਜ (ਵੂਮੈਨ) ਅੰਮ੍ਰਿਤਸਰ ਵਿਚ 3800 ਵਿਦਿਆਰਥੀ ਪੜ੍ਹਦੇ ਹਨ। ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਨਾ ਸਿਰਫ਼ ਕਾਲਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਸਮੱਸਿਆ ਆ ਰਹੀ ਹੈ, ਸਗੋਂ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੋ ਰਿਹਾ ਹੈ। ਇਯਾਲੀ ਨੇ ਖ਼ਾਲੀ ਪਈਆਂ ਪੋਸਟਾਂ ਨੂੰ ਛੇਤੀ ਤੋਂ ਛੇਤੀ ਭਰਨ ਦੀ ਮੰਗ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ 'ਚ ਬਾਜਵਾ ਤੇ ਮੰਤਰੀ ਸੌਂਦ ਆਹਮੋ-ਸਾਹਮਣੇ, ਹੋ ਗਈ ਤਿੱਖੀ ਬਹਿਸ
NEXT STORY