ਫ਼ਿਰੋਜ਼ਪੁਰ (ਪਰਮਜੀਤ ਸੋਢੀ) : ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਹਾਲੀਆ ਬਿਆਨ ਨੂੰ ਕੁਝ ਮੀਡੀਆ ਅਦਾਰਿਆਂ ਵੱਲੋਂ ਅਸਲ ਸੰਦਰਭ ਤੋਂ ਹਟਾ ਕੇ ਪੇਸ਼ ਕੀਤਾ ਗਿਆ, ਜਿਸ ਨਾਲ ਇਹ ਗ਼ਲਤ ਸੰਦੇਸ਼ ਦੇਣ ਦਾ ਯਤਨ ਕੀਤਾ ਗਿਆ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਾਂ ਪਾਰਟੀ ਲੀਡਰਸ਼ਿਪ ਖ਼ਿਲਾਫ਼ ਕੋਈ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਬਿਲਕੁਲ ਨਹੀਂ ਹੈ ਅਤੇ ਉਨ੍ਹਾਂ ਦੇ ਬਿਆਨ ਦਾ ਅਰਥ ਜਾਣਬੁੱਝ ਕੇ ਬਦਲ ਕੇ ਪੇਸ਼ ਕੀਤਾ ਗਿਆ। ਘੁਬਾਇਆ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਰਾਜਾ ਵੜਿੰਗ ਦਾ ਵਿਰੋਧ ਨਹੀਂ ਕੀਤਾ ਅਤੇ ਨਾ ਹੀ ਕਾਂਗਰਸ ਹਾਈਕਮਾਨ ਦੇ ਕਿਸੇ ਫ਼ੈਸਲੇ ''ਤੇ ਅਸਹਿਮਤੀ ਜਾਂ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਲੀਡਰਸ਼ਿਪ ਜੋ ਵੀ ਫ਼ੈਸਲਾ ਪੰਜਾਬ ਅਤੇ ਸੰਗਠਨ ਦੇ ਹਿੱਤ ਵਿਚ ਕਰੇਗੀ, ਉਸ ਨੂੰ ਉਹ ਪੂਰੀ ਨਿਸ਼ਠਾ ਨਾਲ ਸਵੀਕਾਰ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦਾ ਹਰ ਨਿਰਦੇਸ਼ ਉਨ੍ਹਾਂ ਲਈ ਹੁਕਮ ਵਾਂਗ ਹੈ। ਕਾਂਗਰਸ ਦਾ ਅਨੁਸ਼ਾਸਿਤ ਵਰਕਰ ਹੋਣ ਦੇ ਨਾਤੇ ਉਹ ਪਾਰਟੀ ਦੀ ਰੀਤ-ਨੀਤੀ ਅਤੇ ਲੀਡਰਸ਼ਿਪ ਦੇ ਹਰ ਫ਼ੈਸਲੇ ਦਾ ਸਤਿਕਾਰ ਕਰਦੇ ਹਨ ਅਤੇ ਅੱਗੇ ਵੀ ਪੂਰੀ ਵਚਨਬੱਧਤਾ ਨਾਲ ਸੰਗਠਨ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ
ਸੰਸਦ ਮੈਂਬਰ ਨੇ ਕਿਹਾ ਕਿ ਕਿਸੇ ਵੀ ਵੱਡੀ ਸਿਆਸੀ ਪਾਰਟੀ ਵਿਚ ਸੀਨੀਅਰ ਆਗੂਆਂ ਵਿਚਕਾਰ ਵੱਖ-ਵੱਖ ਮੁੱਦਿਆਂ ''ਤੇ ਅੱਡ-ਅੱਡ ਰਾਏ ਹੋਣਾ ਸੁਭਾਵਿਕ ਹੈ। ਜੇਕਰ ਕਿਤੇ ਕੋਈ ਮਤਭੇਦ ਜਾਂ ਨਾਰਾਜ਼ਗੀ ਹੁੰਦੀ ਵੀ ਹੈ ਤਾਂ ਉਸ ਨੂੰ ਜਨਤਕ ਬਹਿਸ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ, ਸਗੋਂ ਪਾਰਟੀ ਦੇ ਅੰਦਰੂਨੀ ਮੰਚਾਂ ''ਤੇ ਹੀ ਉਸ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਇਸ ਨੂੰ ਸਨਸਨੀਖ਼ੇਜ਼ ਰੂਪ ਦੇ ਕੇ ਪੇਸ਼ ਕਰਨਾ ਠੀਕ ਨਹੀਂ ਹੈ। ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਕਾਂਗਰਸ ਅੱਜ ਵੀ ਪੂਰੀ ਮਜ਼ਬੂਤੀ ਨਾਲ ਇੱਕਜੁੱਟ ਹੈ। ਪਾਰਟੀ ਦੇ ਸਾਰੇ ਸੀਨੀਅਰ ਆਗੂ ਅਤੇ ਵਰਕਰ ਮਿਲ ਕੇ ਜਨਤਾ ਦੇ ਮੁੱਦਿਆਂ ਨੂੰ ਚੁੱਕਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟੇ ਹੋਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਆਪਣੀ ਇੱਕਜੁੱਟਤਾ, ਮਜ਼ਬੂਤ ਸੰਗਠਨ ਅਤੇ ਜਨਤਾ ਦੇ ਸਮਰਥਨ ਦੇ ਦਮ ''ਤੇ ਬਿਹਤਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤੇ ਜਾਣ ਨਾਲ ਫ਼ਜ਼ੂਲ ਦਾ ਭੁਲੇਖਾ ਪੈਦਾ ਹੋਇਆ ਹੈ। ਇਸ ਲਈ ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਕਿਸੇ ਵੀ ਜਨਪ੍ਰਤੀਨਿਧੀ ਦੇ ਬਿਆਨ ਨੂੰ ਪੂਰੇ ਸੰਦਰਭ ਅਤੇ ਤੱਥਾਂ ਦੇ ਨਾਲ ਹੀ ਪ੍ਰਕਾਸ਼ਿਤ ਅਤੇ ਪ੍ਰਸਾਰਿਤ ਕੀਤਾ ਜਾਵੇ ਤਾਂ ਜੋ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚੇ ਅਤੇ ਲੋਕਤੰਤਰੀ ਵਿਵਸਥਾ ਵਿੱਚ ਮੀਡੀਆ ਦੀ ਭਰੋਸੇਯੋਗਤਾ ਬਣੀ ਰਹੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ
NEXT STORY