ਜਲੰਧਰ (ਸੋਮਨਾਥ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ, ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸਹਿ-ਇੰਚਾਰਜ ਰਾਘਵ ਚੱਢਾ ਨੇ ਜਲੰਧਰ ਵਿਚ ਪ੍ਰੈੱਸ ਕਾਨਫਰੰਸ ਕਰਕੇ ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਜਨ-ਅੰਦੋਲਨ ਛੇੜਨ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਤੋਂ ਸੂਬੇ ਵਿਚ ਮੁਫ਼ਤ ਬਿਜਲੀ ਦੇਣ ਦੀ ਮੰਗ ਕੀਤੀ ਹੈ। ਇਸ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਕਈ ਵਰਗਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਿਸ਼ਚਿਤ ਯੂਨਿਟਾਂ ਤੋਂ ਵੱਧ ਖਪਤ ਹੋਣ ’ਤੇ ਹੀ ਬਿੱਲ ਵਸੂਲਿਆ ਜਾਂਦਾ ਹੈ। ਫਿਰ ਆਮ ਆਦਮੀ ਪਾਰਟੀ ਵੱਲੋਂ ਬਿੱਲ ਫੂਕੇ ਜਾਣ ਦੀ ਕੀ ਤੁਕ ਹੈ।
ਕਾਂਗਰਸੀ ਆਗੂ ਅਤੇ ਨਗਰ ਨਿਗਮ ਵਿਚ ਬੀ. ਐਂਡ ਆਰ. ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ, ਸੁਰਿੰਦਰ ਚੌਧਰੀ, ਰਾਜਿੰਦਰ ਸ਼ੇਖਰ ਅਤੇ ਕੰਵਲਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਾਂਗਰਸ ਵੱਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮ ਅਤੇ ਪੰਜਾਬ ਵਿਚ ਹੋ ਰਿਹਾ ਵਿਕਾਸ ਬਰਦਾਸ਼ਤ ਨਹੀਂ ਹੋ ਰਿਹਾ। ਇਹੀ ਕਾਰਨ ਹੈ ਕਿ ਅਜਿਹੇ ਐਲਾਨ ਕਰ ਕੇ ਇਹ ਆਗੂ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ’ਤੇ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਕੰਨ ਤੇ ਉਂਗਲੀਆਂ
ਆਗੂਆਂ ਨੇ ਕਿਹਾ ਕਿ ਬੀਤੇ ਮਹੀਨੇ ਲੋਕਲ ਬਾਡੀਜ਼ ਦੀਆਂ ਚੋਣਾਂ ਵਿਚ ਕਾਂਗਰਸ ਦੀ ਹੋਈ ਭਾਰੀ ਜਿੱਤ ਕੈਪਟਨ ਸਰਕਾਰ ਵੱਲੋਂ ਸੂਬੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਜਨਤਾ ਦੇ ਵਿਸ਼ਵਾਸ ਦੀ ਮੋਹਰ ਹੈ। ਦੇਸ਼ ਦਾ ਕਿਸਾਨ ਦਿੱਲੀ ਦੇ ਬਾਰਡਰ ’ਤੇ 3 ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਆਗੂ ਕਿਸਾਨਾਂ ਦੀ ਚਿੰਤਾ ਕਰਨ ਦੀ ਬਜਾਏ ਪੰਜਾਬ ਵਿਚ ਅੰਦੋਲਨ ਕਰ ਕੇ ਲੋਕਾਂ ਦਾ ਧਿਆਨ ਕਿਸਾਨ ਅੰਦੋਲਨ ਵੱਲੋਂ ਹਟਾਉਣਾ ਚਾਹੁੰਦੇ ਹਨ।
ਦਿੱਲੀ ਤੋਂ 4 ਗੁਣਾ ਜ਼ਿਆਦਾ ਪੰਜਾਬ ’ਚ ਮੁਫਤ ਦਿੱਤੀ ਜਾ ਰਹੀ ਬਿਜਲੀ : ਜਗਦੀਸ਼ ਦਕੋਹਾ
ਚੇਅਰਮੈਨ ਦਕੋਹਾ ਨੇ ‘ਆਪ’ ਦੇ ਐਲਾਨ ’ਤੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ 4 ਗੁਣਾ ਜ਼ਿਆਦਾ ਸੂਬੇ ਦੇ ਲੋਕਾਂ ਨੂੰ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਪਿਛਲੇ 4 ਸਾਲਾਂ ਤੋਂ ਇਹ ਸਹੂਲਤ ਨਿਰਵਿਘਨ ਜਾਰੀ ਹੈ। ਬਿਜਲੀ ਮੁਆਫ ਹੋਣ ਦੇ ਬਾਵਜੂਦ ਜਿਹੜੇ ਲੋਕਾਂ ਦੇ ਬਿੱਲ ਆ ਰਹੇ ਹਨ, ਉਹ ਸਰਕਾਰ ਵੱਲੋਂ ਮੁਆਫ ਕੀਤੇ ਬਿਜਲੀ ਦੇ ਯੂਨਿਟਾਂ ਤੋਂ ਵੱਧ ਖਪਤ ਹੋਣ ਕਾਰਣ ਆ ਰਹੇ ਹਨ ਜਾਂ ਫਿਰ ਪਿਛਲਾ ਕੋਈ ਬਕਾਇਆ ਹੋਣ ਕਾਰਨ।
ਇਹ ਵੀ ਪੜ੍ਹੋ : ਦੁਬਈ ’ਚ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਸੁਣਾਇਆ ਗਿਆ ਗੋਲ਼ੀ ਮਾਰਨ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਅਤੇ ਦਿੱਲੀ ਦੇ ਖੇਤਰਫਲ ’ਚ ਵੱਡਾ ਅੰਤਰ : ਸੁਰਿੰਦਰ ਚੌਧਰੀ
ਕਾਂਗਰਸੀ ਆਗੂ ਸੁਰਿੰਦਰ ਚੌਧਰੀ ਨੇ ‘ਆਪ’ ਦੇ ਐਲਾਨ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ 50362 ਵਰਗ ਕਿਲੋਮੀਟਰ ਖੇਤਰਫਲ ਵਿਚ ਕਈ ਵਰਗਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਦੋਂ ਕਿ ਦਿੱਲੀ ਦਾ ਖੇਤਰਫਲ ਸਿਰਫ 1484 ਵਰਗ ਕਿਲੋਮੀਟਰ ਹੈ। ਪੰਜਾਬ ਅਤੇ ਦਿੱਲੀ ਦੇ ਖੇਤਰਫਲ ਵਿਚ ਵੱਡਾ ਅੰਤਰ ਹੈ, ਫਿਰ ਵੀ ਕੈਪਟਨ ਸਰਕਾਰ ਵੱਲੋਂ ਲਗਾਤਾਰ ਕਈ ਵਰਗਾਂ ਨੂੰ ਹਰ ਮਹੀਨੇ 200 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਰਚ ਮਹੀਨੇ ਮੁੜ ਵਧਿਆ ਪੰਜਾਬ ’ਚ ਕੋਰੋਨਾ ਦਾ ਕਹਿਰ, ਇਕ ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
ਇਸ ਤੋਂ ਇਲਾਵਾ ਵੀ ਕੈਪਟਨ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਕਈ ਸਕੀਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਵਿਚ ਅਨੁਸੂਚਿਤ ਜਾਤੀ, ਪਿਛੜਾ ਵਰਗ ਅਤੇ ਘੱਟ ਗਿਣਤੀਆਂ ਦੇ ਬੱਚਿਆਂ ਨੂੰ ਸਕਾਲਰਸ਼ਿਪ, ਲੜਕੀਆਂ ਦੇ ਵਿਆਹ ’ਤੇ 51 ਹਜ਼ਾਰ ਰੁਪਏ ਸ਼ਗਨ ਸਕੀਮ ਅਤੇ ਬਜ਼ੁਰਗਾਂ ਨੂੰ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਪਟਨ ਦੇ ਰਾਜ ਵਿਚ ਹਰ ਵਰਗ ਖੁਸ਼ ਹੈ। ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਮੁੱਦੇ ’ਤੇ ਰਾਜਨੀਤੀ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ।
ਇਹ ਵੀ ਪੜ੍ਹੋ : ਸਾਵਧਾਨ! 10 ਮਿੰਟਾਂ 'ਚ ਦੁੱਗਣੇ ਪੈਸੇ ਹੋਣ ਦੇ ਲਾਲਚ 'ਚ ਤੁਸੀਂ ਵੀ ਨਾ ਇੰਝ ਹੋ ਜਾਓ ਕਿਤੇ ਠੱਗੀ ਦਾ ਸ਼ਿਕਾਰ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਤਰਨਤਾਰਨ : ਜਾਨੋਂ ਮਾਰਨ ਦੀ ਨੀਯਤ ਨਾਲ ਚਲਾਈਆਂ ਅੰਨ੍ਹੇਵਾਹ ਗੋਲੀਆਂ
NEXT STORY