ਜਲੰਧਰ (ਧਵਨ) : ਪਾਰਟੀ ਤੇ ਸਰਕਾਰ ਦੇ ਅੰਦਰੂਨੀ ਮਸਲਿਆਂ ਨੂੰ ਜਨਤਕ ਨਾ ਕਰਨ ਦੀ ਨਸੀਹਤ ਕਾਂਗਰਸ ਦੀ ਕੇਂਦਰੀ ਅਗਵਾਈ ਨੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਨੂੰ ਦਿੱਤੀ ਹੈ। ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਜਿਸ ਤਰ੍ਹਾਂ ਮੀਡੀਆ ਨੂੰ ਸਾਰੇ ਮਸਲਿਆਂ ਨੂੰ ਜਨਤਕ ਰੂਪ ਨਾਲ ਜਾਰੀ ਕਰ ਦਿੱਤਾ, ਉਸ ਨੂੰ ਕੇਂਦਰੀ ਅਗਵਾਈ ਨੇ ਪਸੰਦ ਨਹੀਂ ਕੀਤਾ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਇਸ ਨਾਲ ਪਾਰਟੀ ਨੂੰ ਹੋਰ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ : ਵਿਆਹ ਦੀਆਂ ਲਾਵਾਂ ਲੈ ਰਹੇ ਮੁੰਡੇ-ਕੁੜੀ ਨੂੰ ਕੀਤਾ ਅਗਵਾ, CCTV 'ਚ ਕੈਦ ਹੋਈ ਸਾਰੀ ਘਟਨਾ (ਵੀਡੀਓ)
ਇਸ ਲਈ ਕੇਂਦਰੀ ਅਗਵਾਈ ਇਸ ਮਾਮਲੇ ਨੂੰ ਲੈ ਕੇ ਨਵੇਂ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਨਾਲ ਵੀ ਗੱਲਬਾਤ ਕਰੇਗੀ। ਸਿੱਧੂ ਇਸ ਲਈ ਦਿੱਲੀ ਪਹੁੰਚੇ। ਕੇਂਦਰੀ ਅਗਵਾਈ ਦਾ ਮੰਨਣਾ ਹੈ ਕਿ ਸਰਕਾਰ ਅਤੇ ਪਾਰਟੀ ਵਿਚਾਲੇ ਹੋਰ ਤਾਲਮੇਲ ਵਧਾਉਣ ਦੀ ਲੋੜ ਹੈ। ਅਜੇ ਤੱਕ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਨਵੀਂ ਟੀਮ ਵੱਲੋਂ ਖ਼ੁਦ ਨੂੰ ਉੱਚਾ ਵਿਖਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਦੇਹ ਵਪਾਰ ਦੇ ਅੱਡੇ 'ਤੇ ਪੁਲਸ ਦਾ ਛਾਪਾ, ਮੌਕੇ 'ਤੇ 3 ਕੁੜੀਆਂ ਸਣੇ ਗਾਹਕ ਤੇ ਦਲਾਲ ਗ੍ਰਿਫ਼ਤਾਰ
ਸੂਤਰਾਂ ਨੇ ਦੱਸਿਆ ਕਿ ਜਦੋਂ ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਮੁੱਖ ਮੰਤਰੀ ਸਾਹਮਣੇ ਚੁੱਕੇ ਗਏ ਪੰਜ ਮੁੱਦਿਆਂ ਨੂੰ ਜਨਤਕ ਕਰ ਦਿੱਤਾ ਤਾਂ ਉਸ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਪ੍ਰੈੱਸ ਨੂੰ ਸੂਚਿਤ ਕਰਨਾ ਪਿਆ ਕਿ ਸਰਕਾਰ ਇਨ੍ਹਾਂ ਸਾਰੇ ਮਸਲਿਆਂ ਨੂੰ ਲੈ ਕੇ ਕਾਫੀ ਅੱਗੇ ਵੱਧ ਚੁੱਕੀ ਹੈ ਅਤੇ ਛੇਤੀ ਹੀ ਇਹ ਮਸਲੇ ਹੱਲ ਹੋ ਜਾਣਗੇ। ਕਾਂਗਰਸ ਹਾਈਕਮਾਂਡ ਇਸ ਗੱਲ ਨੂੰ ਲੈ ਕੇ ਖ਼ੁਸ਼ ਨਹੀਂ ਹੈ ਕਿ ਨਵੀਂ ਕਾਂਗਰਸ ਟੀਮ ਖ਼ੁਦ ਨੂੰ ਸਰਕਾਰ ਤੋਂ ਉੱਚਾ ਵਿਖਾਉਣ ਦੀ ਕੋਸ਼ਿਸ਼ 'ਚ ਲੱਗੀ ਹੋਈ ਹੈ, ਇਸ ਨਾਲ ਦੋਹਾਂ ਵਿਚਾਲੇ ਤਾਲਮੇਲ ਹੋਰ ਖ਼ਰਾਬ ਹੋ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਅਗਵਾਈ ਨਵੀਂ ਟੀਮ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੀ ਹੈ ਕਿ ਪਾਰਟੀ ਦੇ ਅੰਦਰੂਨੀ ਮਸਲਿਆਂ ਨੂੰ ਮੀਡੀਆ ਦੇ ਸਾਹਮਣੇ ਉਜਾਗਰ ਨਾ ਕੀਤਾ ਜਾਵੇ ਅਤੇ ਸਰਕਾਰ ਨਾਲ ਹੋਣ ਵਾਲੀਆਂ ਬੈਠਕਾਂ ਦਾ ਬਿਓਰਾ ਗੁਪਤ ਰੱਖਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਹੁਣ ਪ੍ਰੀ-ਪੇਡ ਹੋ ਜਾਣਗੇ ਸਭ ਦੇ 'ਮੀਟਰ'
ਸੂਤਰਾਂ ਨੇ ਦੱਸਿਆ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪਹਿਲਾਂ ਹੀ ਇਹ ਕਹਿ ਦਿੱਤਾ ਸੀ ਕਿ 2022 'ਚ ਹੋਣ ਵਾਲੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੀ ਲੜੀਆਂ ਜਾਣੀਆਂ ਹਨ। ਇਸ ਲਈ ਉਨ੍ਹਾਂ ਦੀ ਸਥਿਤੀ ਨੂ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਕੇਂਦਰੀ ਅਗਵਾਈ ਸਮਰਥਨ ਨਹੀਂ ਦੇਵੇਗੀ। ਇਸ ਲਈ ਨਵੀਂ ਟੀਮ ਦੇ ਮੈਂਬਰਾਂ ਨਾਲ ਕੇਂਦਰੀ ਅਗਵਾਈ ਵਿਸਥਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਤੈਅ ਕਰਨਾ ਚਾਹੁੰਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਕਿਉਂ ਘਟਾਈਆਂ : ਅਕਾਲੀ ਦਲ
NEXT STORY