ਮਹਿਲ ਕਲਾਂ (ਹਮੀਦੀ)– ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਹਲਕਾ ਮਹਿਲ ਕਲਾਂ ਤੋਂ ਸੰਭਾਵੀ ਉਮੀਦਵਾਰ ਵਜੋਂ ਸਾਬਕਾ ਐੱਮ.ਸੀ. ਬਰਨਾਲਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀਵਾਲਾ ਨੇ ਅੱਜ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ, ਪਿੰਡ ਠੁੱਲੀਵਾਲ ਵਿਖੇ ਰੁਮਾਲਾ ਸਾਹਿਬ ਦੀ ਸੇਵਾ ਅਤੇ ਅਰਦਾਸ ਬੇਨਤੀ ਕਰਨ ਉਪਰੰਤ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਖੁਦ ਨੂੰ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਚੋਣ ਲੜਨ ਦਾ ਅਧਿਕਾਰਕ ਐਲਾਨ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ 11 ਸਿਆਸੀ ਪਾਰਟੀਆਂ ਦੀ ਮਾਨਤਾ ਹੋ ਸਕਦੀ ਹੈ ਰੱਦ! List 'ਚ ਸਿਮਰਨਜੀਤ ਮਾਨ ਦੀ ਪਾਰਟੀ ਵੀ ਸ਼ਾਮਲ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਮੇਲ ਸਿੰਘ ਡੇਅਰੀਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਹਾਈ ਕਮਾਨ ਵੱਲੋਂ ਹਲਕਾ ਮਹਿਲ ਕਲਾਂ ਤੋਂ ਚੋਣ ਲੜਨ ਦੀ ਤਿਆਰੀ ਕਰਨ ਦਾ ਸੰਕੇਤ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਪਾਰਟੀ ਮੇਰੀਆਂ ਸੇਵਾਵਾਂ ਅਤੇ ਵਫ਼ਾਦਾਰੀ ਨੂੰ ਵੇਖਦਿਆਂ ਮੈਨੂੰ ਟਿਕਟ ਦੇਵੇਗੀ ਤਾਂ ਜੋ ਮੈਂ ਹਲਕੇ ਦੇ ਲੋਕਾਂ ਦੀ ਸੇਵਾ ਵੱਡੇ ਪੱਧਰ ’ਤੇ ਕਰ ਸਕਾਂ। ਡੇਅਰੀਵਾਲਾ ਨੇ ਯਾਦ ਕਰਵਾਇਆ ਕਿ ਪਿਛਲੀ ਵਾਰ ਵੀ ਉਹ ਇਸ ਹਲਕੇ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਸਨ, ਪਰ ਪਾਰਟੀ ਫੈਸਲੇ ਤੋਂ ਬਾਅਦ ਪੂਰੀ ਵਫ਼ਾਦਾਰੀ ਨਾਲ ਕਾਂਗਰਸ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਰਹੇ ਹਨ—ਚਾਹੇ ਪੰਜਾਬ ਯੂਥ ਕਾਂਗਰਸ ਬਲਾਕ ਬਰਨਾਲਾ ਦੇ ਪ੍ਰਧਾਨ ਦੇ ਤੌਰ ’ਤੇ, ਯੂਥ ਕਾਂਗਰਸ ਪੰਜਾਬ ਦੇ ਸੂਬਾ ਜਨ ਸਕੱਤਰ ਵਜੋਂ, ਦੋ ਵਾਰ ਐੱਮ.ਸੀ. ਬਰਨਾਲਾ ਰਹਿ ਕੇ ਜਾਂ ਹੁਣ ਐੱਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਵਜੋਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲਿਆ ਮੌਸਮ! ਸਵੇਰੇ-ਸਵੇਰੇ ਸ਼ੁਰੂ ਹੋਈ ਬਰਸਾਤ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਜਿਵੇਂ ਐੱਮ.ਸੀ. ਬਣ ਕੇ ਉਨ੍ਹਾਂ ਨੇ ਬਰਨਾਲਾ ਵਿੱਚ ਰਿਕਾਰਡਤੋੜ ਵਿਕਾਸ ਕਰਵਾਇਆ ਸੀ, ਉਸੇ ਤਰ੍ਹਾਂ ਮਹਿਲ ਕਲਾਂ ਹਲਕੇ ਦੇ ਲੋਕਾਂ ਦੀ ਸੇਵਾ ਲਈ ਹੋਰ ਵੱਧ ਜੋਸ਼ ਨਾਲ ਕੰਮ ਕਰਨਗੇ। ਡੇਅਰੀਵਾਲਾ ਨੇ ਹਲਕੇ ਦੇ ਸਮੂਹ ਲੋਕਾਂ ਨੂੰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਸਾਥ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਐਮਸੀ ਰਾਣੀ ਕੌਰ ਬਰਨਾਲਾ, ਪੁੱਤਰ ਜਗਜੀਤ ਸਿੰਘ ਬਰਨਾਲਾ, ਮਾਤਾ ਮਲਕੀਤ ਕੌਰ ਬਰਨਾਲਾ, ਜੁਗਰਾਜ ਸਿੰਘ ਫੌਜੀ, ਮਹਿੰਦਰ ਕੌਰ ਸ਼ਾਂਤੀ ਹਮੀਦੀ, ਮਲਕੀਤ ਕੌਰ ਰਾਣੀ, ਗੁਰਪ੍ਰੀਤ ਕੌਰ ਬਰਨਾਲਾ, ਲਕਸ਼ਮੀ ਰਾਣੀ ਬਰਨਾਲਾ ਸਮੇਤ ਹੋਰ ਪਰਿਵਾਰਕ ਮੈਂਬਰ ਅਤੇ ਸਮਰਥਕ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਭਿਆਨਕ ਹਾਦਸਾ ! ਫਾਰਚੂਨਰ ਗੱਡੀ ਦੀ ਸਿਲੰਡਰਾਂ ਨਾਲ ਭਰੇ ਆਟੋ ਨਾਲ ਜ਼ਬਰਦਸਤ ਟੱਕਰ
NEXT STORY