ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਨੇ ਡਾ. ਇਮੈਨੁਅਲ ਨਾਹਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀਆਂ ਵਿਭਾਗ ਦਾ ਨਵਾਂ ਸੂਬਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ. ਵੀ. ਵੈਣੂਗੋਪਾਲ (ਐਮ.ਪੀ.) ਵੱਲੋਂ ਅਧਿਕਾਰਤ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਇੱਥੇ ਦੱਸ ਦਈਏ ਕਿ ਕਾਂਗਰਸ ਹਾਈਕਮਾਂਡ ਵੱਲੋਂ ਬੀਤੇ ਕੱਲ੍ਹ ਪੰਜਾਬ ਕਾਂਗਰਸ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਸਨ। ਹਾਈਕਮਾਂਡ ਨੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੂੰ ਅਹੁਦੇ 'ਤੇ ਕਾਇਮ ਰੱਖਣ ਦੇ ਨਾਲ-ਨਾਲ ਹੋਰ ਆਗੂਆਂ ਨੂੰ ਵੀ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਸਨ। ਇਨ੍ਹਾਂ ਵਿਚ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਪਰਗਟ ਸਿੰਘ ਤੇ ਸੁਖਪਾਲ ਸਿੰਘ ਖਹਿਰਾ ਸਮੇਤ ਹੋਰ ਵੀ ਕਈ ਲੀਡਰ ਮੌਜੂਦ ਸਨ।
ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ ਮੌਤ
NEXT STORY