ਚੰਡੀਗੜ੍ਹ (ਮਨਪ੍ਰੀਤ): ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ’ਚ ਦੋ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਵੱਲੋਂ ਜਗਪਾਲ ਸਿੰਘ ਅਬੁਲਖੁਰਾਣਾ ਨੂੰ ਜਨਰਲ ਸਕੱਤਰ (ਸੰਗਠਨ) ਅਤੇ ਹੈਪੀ ਖੇੜਾ ਨੂੰ ਜਨਰਲ ਸਕੱਤਰ (ਦਫ਼ਤਰ ਪ੍ਰਸ਼ਾਸਨ) ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਸਬੰਧੀ ਹੁਕਮ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ ਵੱਲੋਂ ਜਾਰੀ ਕੀਤੇ ਗਏ ਹਨ।


ਜਗਪਾਲ ਸਿੰਘ ਅਬੁਲਖੁਰਾਣਾ ਲੰਬੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸੇ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸਨ। ਦੂਜੇ ਪਾਸੇ, ਹੈਪੀ ਖੇੜਾ ਨੂੰ ਪਾਰਟੀ ਦੇ ਦਫ਼ਤਰ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ Power Cut! ਐਤਵਾਰ ਦੀ ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ
NEXT STORY