ਅੰਮ੍ਰਿਤਸਰ/ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀਆਂ ਚਰਚਾਵਾਂ ਵਿਚਾਲੇ ਇਕ ਵਾਰ ਫਿਰ ਬੈਠਕ ਬੁਲਾ ਗਈ ਗਈ ਹੈ। ਪਤਾ ਲੱਗਾ ਹੈ ਕਿ ਇਹ ਬੈਠਕ ਅੰਮ੍ਰਿਤਸਰ ਵਿਖੇ ਅੱਜ ਸ਼ਾਮ ਨੂੰ ਹੋਵੇਗੀ, ਜਿਸ ਦੀ ਅਗਵਾਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਕੀਤੀ ਜਾਵੇਗੀ। ਪੰਜਾਬ ਕਾਂਗਰਸ ਵਲੋਂ ਆਗੂਆਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ ਇਹ ਮੀਟਿੰਗ ਸੱਦੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਭਲਕੇ ਸਾਰੇ ਸਿੱਖ ਕਾਂਗਰਸੀ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੱਜ ਸ਼ਾਮ ਨੂੰ ਹੋਣ ਵਾਲੀ ਮੀਟਿੰਗ 'ਚ ਭਲਕੇ ਲਈ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
NEXT STORY