ਚੰਡੀਗੜ੍ਹ (ਅੰਕੁਰ)- ਪੰਜਾਬ ਕਾਂਗਰਸ ਦੇ ਆਗੂਆਂ ਨੇ ਵੋਟ ਚੋਰੀ ਖ਼ਿਲਾਫ਼ ਪਾਰਟੀ ਹਾਈਕਮਾਂਡ ਨੂੰ 26,85,828 ਦਸਤਖ਼ਤ ਸੌਂਪੇ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਨਰਲ ਸਕੱਤਰ ਸੰਗਠਨ ਕੇ. ਸੀ. ਵੇਣੂਗੋਪਾਲ ਨੂੰ ਦਸਤਖ਼ਤ ਕੀਤੇ ਫਾਰਮ ਸੌਂਪੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਘੇਲ ਨੇ ਕਿਹਾ ਕਿ ਦੇਸ਼ ਦੇ ਹੋਰ ਹਿੱਸਿਆਂ ਦੀ ਤਰ੍ਹਾਂ ਪੰਜਾਬ ’ਚ ਵੀ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਪਾਰਟੀ ਨੂੰ ਸੂਬੇ ਤੋਂ ਲੱਗਭਗ 27 ਲੱਖ ਦਸਤਖ਼ਤ ਮਿਲੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਵੋਟ ਚੋਰੀ ਵਿਰੁੱਧ ਮੁਹਿੰਮ ਨੂੰ ਪੰਜਾਬ ’ਚ ਸ਼ਾਨਦਾਰ ਸਮਰਥਨ ਮਿਲਿਆ ਹੈ, ਜੋ ਵੋਟ ਚੋਰੀ ਖ਼ਿਲਾਫ਼ ਫਾਰਮਾਂ ’ਤੇ ਦਸਤਖ਼ਤ ਕਰਨ ਵਾਲੇ ਲੋਕਾਂ ਦੀ ਗਿਣਤੀ ਤੋਂ ਸਪੱਸ਼ਟ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵਿਹਲੇ ਬੈਠਣ ਦਾ ਮੁਕਾਬਲਾ! ਕੁਝ ਨਾ ਕਰਨ 'ਤੇ ਮਿਲਣਗੇ Cash Prize, ਜਾਣੋ ਕੀ ਨੇ ਸ਼ਰਤਾਂ
ਸੂਬਾ ਕਾਂਗਰਸ ਤੋਂ ਇਲਾਵਾ ਸੂਬਾ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਨੇ ਵੀ ਸੂਬੇ ’ਚ ਵੋਟ ਚੋਰੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਵਿਚ ਯੋਗਦਾਨ ਪਾਇਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਭਾਜਪਾ ਦੀ ਵੋਟ ਚੋਰੀ ਮੁਹਿੰਮ ਨੂੰ ਜ਼ਰੂਰ ਰੋਕੇਗਾ। ਇਸ ਦੌਰਾਨ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਅਸਾਮ ਦੇ ਇੰਚਾਰਜ ਜਨਰਲ ਸਕੱਤਰ ਭੰਵਰ ਜਤਿੰਦਰ ਸਿੰਘ ਵੀ ਮੌਜੂਦ ਸਨ।
350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਬੰਧੀ ਕਪੂਰਥਲਾ 'ਚ ਟਰੈਫਿਕ ਡਾਇਵਰਸ਼ਨ ਪਲਾਨ ਜਾਰੀ
NEXT STORY