ਜਲੰਧਰ/ਚੰਡੀਗੜ੍ਹ (ਧਵਨ) : ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੀ 6 ਫਰਵਰੀ ਨੂੰ ਲੁਧਿਆਣਾ ’ਚ ਵਰਚੁਅਲ ਰੈਲੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਰਚੁਅਲ ਰੈਲੀ ’ਚ ਕਾਂਗਰਸ ਦੇ 1000 ਨੇਤਾ ਮੌਜੂਦ ਰਹਿਣਗੇ। ਰੈਲੀ ’ਚ ਰਾਹੁਲ ਗਾਂਧੀ ਵੱਲੋਂ ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਰਾਹੁਲ ਗਾਂਧੀ ਅੱਜ ਦੁਪਹਿਰ 2 ਵਜੇ ਵਰਚੁਅਲ ਰੈਲੀ ’ਚ ਪਹੁੰਚਣਗੇ ਤੇ ਉਨ੍ਹਾਂ ਦਾ ਲਗਭਗ 2 ਤੋਂ 3 ਘੰਟੇ ਤੱਕ ਦਾ ਪ੍ਰੋਗਰਾਮ ਲੁਧਿਆਣਾ ’ਚ ਰਹਿਣ ਦਾ ਹੈ।
ਇਹ ਵੀ ਪੜ੍ਹੋ : ਜ਼ਿਆਦਾ ਉਮੀਦਵਾਰੀ ਕਾਰਨ ਇਨ੍ਹਾਂ ਵਿਧਾਨ ਸਭਾ ਹਲਕਿਆਂ 'ਚ ਹੋਣਗੇ 2 EVM ਯੂਨਿਟ
ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅੱਜ ਕਰ ਦਿੱਤਾ ਜਾਵੇਗਾ। ਰਾਹੁਲ ਗਾਂਧੀ ਜਦੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ ਤਾਂ ਉਸ ਸਮੇਂ ਰਾਹੁਲ ਗਾਂਧੀ ਵੱਲੋਂ ਸਾਰੇ ਆਗੂਆਂ ਦੇ ਹੱਥ ਸਮਰਥਨ ’ਚ ਉਠਵਾਏ ਜਾਣਗੇ।
ਇਹ ਵੀ ਪੜ੍ਹੋ : ਟ੍ਰਾਈਸਿਟੀ ਦੇ ਲੋਕਾਂ ਲਈ ਚੰਗੀ ਖ਼ਬਰ, ਸਮਰ ਸ਼ਡਿਊਲ 'ਚ ਮਿਲ ਸਕਦੀਆਂ ਨੇ 2 ਅੰਤਰਰਾਸ਼ਟਰੀ ਫਲਾਈਟਾਂ
ਚੰਨੀ ਤੇ ਸਿੱਧੂ ਦੋਵੇਂ ਹੀ ਰਾਹੁਲ ਗਾਂਧੀ ਨੂੰ ਭਰੋਸਾ ਦੇ ਚੁੱਕੇ ਹਨ ਕਿ ਉਹ ਜਿਸ ਵੀ ਨੇਤਾ ਦਾ ਨਾਂ ਐਲਾਨ ਕਰਨਗੇ, ਉਸ ਦਾ ਉਹ ਦੋਵੇਂ ਹੀ ਸਮਰਥਨ ਕਰਨਗੇ ਤੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੰਮ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
SAD ਦੇ ਉਮੀਦਵਾਰ ਗੁਰਪ੍ਰੀਤ ਰਾਜੂ ਖੰਨਾ ਨੇ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੂੰ ਦਿੱਤੀ ਵੱਡੀ ਚੁਣੌਤੀ (ਵੀਡੀਓ)
NEXT STORY