ਚੰਡੀਗੜ੍ਹ : ਚੰਡੀਗੜ੍ਹ 'ਚ ਮਹਿੰਗਾਈ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ਵੇਲੇ ਸਾਹਮਣੇ ਆ ਗਿਆ, ਜਦੋਂ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਤਿੱਖੀ ਬਹਿਸ ਹੋ ਗਈ। ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ ਅਤੇ ਬਰਿੰਦਰ ਢਿੱਲੋਂ ਸਮੇਤ ਕਈ ਹੋਰ ਆਗੂ ਸ਼ਾਮਲ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਗੱਲਬਾਤ
ਇਸ ਦੌਰਾਨ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਈਮਾਨਦਾਰ ਹਨ, ਜਦੋਂ ਕਿ ਕਾਂਗਰਸ 'ਚ ਕੁੱਝ ਆਗੂ ਬੇਈਮਾਨ ਹਨ। ਇਸ ਗੱਲ ਤੋਂ ਬਰਿੰਦਰ ਢਿੱਲੋਂ ਭੜਕ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਉਹ ਬੇਈਮਾਨ ਕਹਿ ਰਹੇ ਹਨ, ਉਨ੍ਹਾਂ ਦੇ ਨਾਂ ਦੱਸਣ।
ਇਹ ਵੀ ਪੜ੍ਹੋ : ਪੰਜਾਬ 'ਚ ਕਾਂਗਰਸ ਪ੍ਰਧਾਨਗੀ 'ਤੇ ਫਿਰ ਦਾਅਵਾ ਠੋਕ ਰਹੇ 'ਨਵਜੋਤ ਸਿੱਧੂ', ਖੇਮੇ ਨੂੰ ਇੱਕਜੁਟ ਕਰਨ 'ਚ ਲੱਗੇ
ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਇਸ ਗੱਲ ਨੂੰ ਵਾਪਸ ਲੈ ਲੈਣ। ਇਸ ਗੱਲ ਨੂੰ ਲੈ ਕੇ ਕਾਂਗਰਸ ਦੇ ਹੋਰ ਆਗੂਆਂ ਵੱਲੋਂ ਵੀ ਨਾਅਰੇਬਾਜ਼ੀ ਕੀਤੀ ਗਈ। ਦੋਹਾਂ ਆਗੂਆਂ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਪਟਿਆਲਾ 'ਚ ਕਬੱਡੀ ਕਲੱਬ ਦੇ ਪ੍ਰਧਾਨ ਦੇ ਕਤਲ ਮਾਮਲੇ 'ਚ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
NEXT STORY