ਜਲੰਧਰ (ਚੋਪੜਾ) - ਜ਼ਿਲਾ ਕਾਂਗਰਸ ਕਮੇਟੀ ਦੀ ਇਕ ਬੈਠਕ ਸਥਾਨਕ ਕਾਂਗਰਸ ਭਵਨ ਵਿਚ ਇੰਚਾਰਜ ਲੋਕ ਸਭਾ ਚੋਣਾਂ ਜਲੰਧਰ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਵੱਲੋਂ 24 ਜਨਵਰੀ ਨੂੰ ਜਲੰਧਰ ਵਿਚ ਵਰਕਰਾਂ ਦੀ ਬੈਠਕ ਦੀਆਂ ਤਿਆਰੀਆਂ ਅਤੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਚਰਚਾ ਕੀਤੀ ਗਈ। ਬੈਠਕ ਦੌਰਾਨ ਸੁੱਖ ਸਰਕਾਰੀਆ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਅਹੁਦੇਦਾਰ ਅਤੇ ਵਰਕਰ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਇਕ-ਜੁੱਟ ਹੋ ਜਾਣ ਅਤੇ ਆਪਣੇ-ਆਪਣੇ ਚੋਣ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਨ ਤਾਂ ਕਿ ਜਲੰਧਰ ਦੀ ਲੋਕ ਸਭਾ ਸੀਟ ਨੂੰ ਮੁੜ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਇੰਚਾਰਜ ਦਾ ਜਲੰਧਰ ਆਉਣ ’ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ ਅਤੇ ਉਹ ਬੈਠਕ ਦੌਰਾਨ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੁਲਾਕਾਤ ਕਰ ਕੇ ਕਾਂਗਰਸ ਨੂੰ ਮਜਬੂਰ ਕਰਨ ਲਈ ਫੀਡਬੈਕ ਲੈਣਗੇ।
ਇਸ ਬੈਠਕ ਵਿਚ ਜ਼ਿਲਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ, ਦਿਹਾਤੀ ਪ੍ਰਧਾਨ ਲਾਡੀ ਸ਼ੇਰੋਵਾਲੀਆ, ਜਲੰਧਰ ਲੋਕ ਸਭਾ ਹਲਕੇ ਦੀ ਇੰਚਾਰਜ ਕਰਮਜੀਤ ਕੌਰ ਚੌਧਰੀ, ਨਾਰਥ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਾਵਾ ਹੈਨਰੀ, ਫਿਲੌਰ ਹਲਕੇ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਨਕੋਦਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਸੂਬਾ ਕਾਂਗਰਸ ਦੇ ਬੁਲਾਰਾ ਡਾਕਟਰ ਨਵਜੋਤ ਸਿੰਘ ਦਾਈਆ, ਵਿਧਾਇਕ ਸੁਖਵਿੰਦਰ ਕੋਟਲੀ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਮੋਂਟੀ ਸਹਿਗਲ, ਰਾਜਿੰਦਰ ਸਿੰਘ ਕਾਂਗਰਸੀ ਨੇਤਾ, ਵਿਕਰਮਜੀਤ ਸਿੰਘ ਖਹਿਰਾ ਅਤੇ ਹੋਰ ਮੌਜੂਦ ਸਨ।
ਬੀਤੀ ਰਾਤ ਠੰਡ ਨੇ ਤੋੜੇ ਪਿਛਲੇ 11 ਸਾਲ ਦੇ ਸਾਰੇ ਰਿਕਾਰਡ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
NEXT STORY