ਸੰਗਰੂਰ (ਵੈੱਬ ਡੈਸਕ)-ਪੰਜਾਬ ਕਾਂਗਰਸ ਵੱਲੋਂ ਅੱਜ ਸੰਗਰੂਰ 'ਚ ਰਾਹੁਲ ਗਾਂਧੀ ਦੀ ਅਗਵਾਈ ਵਿਚ ਇਨਸਾਫ਼ ਰੈਲੀ ਦਾ ਆਯੋਜਨ ਕਰਕੇ ਚੋਣ ਬਿਗੁਲ ਵਜਾਇਆ ਗਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਰਾਜਸਥਾਨ ਦੇ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੰਬੋਧਨ ਦੌਰਾਨ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਵੱਡੇ ਬਹੁਮਤ ਨਾਲ ਚੋਣਾਂ ਵਿਚ ਜਿੱਤ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਪੰਜਾਬ ਸਰਕਾਰ 'ਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਇਕ ਮੌਕਾ ਮੰਗਿਆ ਸੀ ਪਰ 5 ਸਾਲ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ।
ਇਹ ਵੀ ਪੜ੍ਹੋ: ਸੰਗਰੂਰ ਰੈਲੀ 'ਚ ਬੋਲੇ ਬਾਜਵਾ, ਪੰਜਾਬ 'ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ

ਸਚਿਨ ਪਾਇਲਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੰਭੀਰ ਮੁੱਦਿਆਂ ਦੀ ਸਮਝ ਨਹੀਂ ਹੈ, ਉਹ ਸਿਰਫ਼ ਚੁਟਕਲੇ ਸੁਣਾਉਂਦੇ ਹਨ। ਉਨ੍ਹਾਂ 'ਤੇ ਗੰਭੀਰ ਦੋਸ਼ ਲੱਗੇ ਹਨ ਪਰ ਉਹ ਉਨ੍ਹਾਂ ਦਾ ਜਵਾਬ ਨਹੀਂ ਦੇ ਪਾ ਰਹੇ ਹਨ। ਪੰਜਾਬ ਅਤੇ ਦੇਸ਼ ਦੇ ਲੋਕ ਜਾਣਦੇ ਹਨ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਸੱਚਾਈ ਦੀ ਲੜਾਈ ਲੜੀ ਹੈ। ਕਾਂਗਰਸ ਧਰਮ ਨਿਰਪੱਖ ਪਾਰਟੀ ਹੈ, ਪੰਜਾਬ ਦੇ ਲੋਕ ਗੈਂਗਸਟਰਵਾਦ, ਨਸ਼ੇ ਅਤੇ ਫਿਰੌਤੀ ਤੋਂ ਪਰੇਸ਼ਾਨ ਹੋ ਚੁੱਕੇ ਹਨ। ਉਹ ਹੁਣ ਨਵੀਂ ਸ਼ੁਰੂਆਤ ਚਾਹੁੰਦੇ ਹਨ। ਉਨ੍ਹਾਂ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਫਰਵਰੀ ਵਿਚ ਚੋਣਾਂ ਹੋਣੀਆਂ ਹਨ। ਉਨ੍ਹਾਂ ਕਿਹਾ ਕਿ 5 ਸਾਲ ਪਹਿਲਾਂ ਜਿੰਨਾ ਵੱਡਾ ਬਹੁਮਤ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ ਸੀ, ਉਸੇ ਤਰ੍ਹਾਂ ਕਾਂਗਰਸ ਵੀ ਵੱਡੇ ਬਹੁਮਤ ਨਾਲ ਪੰਜਾਬ ਵਿਚ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ। ਰੈਲੀ ਦੌਰਾਨ ਮਲਿੱਕਾਰਜੁਨ ਖੜਗੇ, ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਸਮੇਤ ਸਮੂਚੀ ਲੀਡਰਸ਼ਿਪ ਮੌਜੂਦ ਰਹੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
NEXT STORY