ਅੰਮ੍ਰਿਤਸਰ: ਪੰਜਾਬ ਕਾਂਗਰਸ ਦੀ ਅੰਮ੍ਰਿਤਸਰ ਅਤੇ ਤਰਨਤਾਰਨ ਦੀ ਲੀਡਰਸ਼ਿਪ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਕਾਂਗਰਸੀ ਲੀਡਰਸ਼ਿਪ ਨੇ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਲਈ ਅਰਦਾਸ ਕੀਤੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਦੋਵਾਂ ਜ਼ਿਲ੍ਹਿਆਂ ਦੇ ਕਰੀਬ 15 ਵਿਧਾਨ ਸਭਾ ਹਲਕਿਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਸੂਰਜ ਸਿੰਘ ਠਾਕੁਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਮੌਕੇ ਗੁਰਜੀਤ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਮਾਝਾ ਖੇਤਰ ਦੀਆਂ ਕਰੀਬ 15 ਵਿਧਾਨ ਸਭਾ ਸੀਟਾਂ 'ਤੇ ਕੰਮ ਕਰ ਰਹੀ ਹੈ। ਔਜਲਾ ਨੇ ਦਾਅਵਾ ਕੀਤਾ ਕਿ ਪਾਰਟੀ ਪੰਜਾਬ ਦੇ ਹਿੱਤਾਂ ਦੀ ਸਰਕਾਰ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਇਕਜੁੱਟਤਾ ਨਾਲ ਕੰਮ ਕਰਨਗੇ ਅਤੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਦਿਨ ਹੈ ਅਤੇ ਇਸ ਮੌਕੇ ਕਾਂਗਰਸ ਪਾਰਟੀ ਗੁਰੂ ਮਹਾਰਾਜ ਦੀ ਓਟ-ਆਸਰੇ ਵਿੱਚ ਪ੍ਰਣ ਲੈਣ ਲਈ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਲੋਕਾਂ ਦੀ ਸੇਵਾ ਲਈ ਤੱਤਪਰ ਰਹਿਣ ਦਾ ਪ੍ਰਣ ਲੈ ਰਹੇ ਹਨ। ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਦੇ ਸਾਹਮਣੇ ਨਸ਼ਿਆਂ ਦਾ ਵੱਡਾ ਮੁੱਦਾ, ਲਾਅ ਐਂਡ ਆਰਡਰ ਦੀ ਸਮੱਸਿਆ ਅਤੇ ਗੈਂਗਸਟਰਵਾਦ ਵਰਗੀਆਂ ਕਈ ਚੁਣੌਤੀਆਂ ਹਨ। ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਅਤੇ ਆਸ਼ੀਰਵਾਦ ਲੈਣ ਵਾਸਤੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਐਲ. ਪੀ. ਯੂ. ਵਿੱਚ ਬਣੇ ਤਣਾਅਪੂਰਨ ਹਾਲਾਤਾਂ ਅਤੇ ਯੂਨੀਵਰਸਿਟੀ ਨੂੰ 10 ਦਿਨਾਂ ਲਈ ਬੰਦ ਕੀਤੇ ਜਾਣ ਸਬੰਧੀ ਸਵਾਲ ’ਤੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਵਿਦਿਆਰਥੀ ਸਾਡੇ ਬੱਚੇ ਹਨ ਅਤੇ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਵਿਦਿਆਰਥੀਆਂ ਨੂੰ ਅੰਦੋਲਨ ਵੱਲ ਕੌਣ ਧੱਕ ਰਿਹਾ ਹੈ ਅਤੇ ਅੱਗਜ਼ਨੀ ਤੇ ਪੁਲਸ ਦੀਆਂ ਗੱਡੀਆਂ ਸਾੜੇ ਜਾਣ ਲਈ ਜ਼ਿੰਮੇਵਾਰ ਕੌਣ ਹੈ। ਡਾ. ਰਾਜ ਕੁਮਾਰ ਵੇਰਕਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ ਅਤੇ ਨਸ਼ਿਆਂ ਕਾਰਨ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਖ਼ਿਲਾਫ਼ ਲੜਨ ਲਈ ਤਾਕਤ ਅਤੇ ਹਿੰਮਤ ਦੀ ਅਰਦਾਸ ਕਰਨ ਲਈ ਉਹ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਪਹੁੰਚੇ ਹਨ।
ਸੂਰਜ ਸਿੰਘ ਠਾਕੁਰ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਭਲੇ, ਸਾਰਿਆਂ ਦੀ ਭਲਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਲਈ ਵੀ ਆਸ਼ੀਰਵਾਦ ਲੈਣ ਵਾਸਤੇ ਇੱਥੇ ਪਹੁੰਚੇ ਸਨ। ਐਲ. ਪੀ. ਯੂ. ਦੇ ਮੌਜੂਦਾ ਹਾਲਾਤ ਅਤੇ ਵਿਦਿਆਰਥੀਆਂ ਦੇ ਵਿਰੋਧ ਬਾਰੇ ਗੱਲ ਕਰਦਿਆਂ ਸੂਰਜ ਸਿੰਘ ਠਾਕੁਰ ਨੇ ਕਿਹਾ ਕਿ ਅੱਜ ਨੌਜਵਾਨ, ਵਿਦਿਆਰਥੀ, ਮਾਵਾਂ ਅਤੇ ਭੈਣਾਂ ਪਰੇਸ਼ਾਨ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੌਰਵ ਮਿੱਠੂ ਮਦਾਨ, ਸਾਬਕਾ ਡਿਪਟੀ ਸੀ.ਐੱਮ. ਓਮ ਪ੍ਰਕਾਸ਼ ਸੋਨੀ, ਸਾਬਕਾ ਵਿਧਾਇਕ ਸੁਨੀਲ ਦੱਤ ਅਤੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਸਕੱਤਰ ਸੂਰਜ ਠਾਕੁਰ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਉਹ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਹਿੱਤਾਂ ਅਤੇ ਲੋਕ ਮੁੱਦਿਆਂ ਨੂੰ ਪਹਿਲ ਦੇਣ ਵਾਲੀ ਸਰਕਾਰ ਲਈ ਮਿਲ ਕੇ ਕੰਮ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
NEXT STORY