ਲੁਧਿਆਣਾ (ਹਿਤੇਸ਼): ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਪੰਚਾਇਤੀ ਚੋਣਾਂ ਲਈ ਸ਼ਡੀਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਪੰਜਾਬ ਕਾਂਗਰਸ ਵੱਲੋਂ ਮਿਊਂਸਿਪਲ ਚੋਣਾਂ ਲਈ ਚੋਣ ਕਮੇਟੀਆਂ ਦਾ ਗਠਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਨ੍ਹਾਂ ਕਮੇਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵੱਲੋਂ 16 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਅਹੁਦੇਦਾਰਾਂ ਤੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਾਹਕੋਟ ਦੀਆਂ ਮਿਊਂਸਿਪਲ ਚੋਣਾਂ ਲਈ ਰਾਣਾ ਗੁਰਜੀਤ ਸਿੰਘ ਨੂੰ ਇੰਚਾਰਜ ਥਾਪਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਦਾ ਨਸ਼ਾ ਕਰਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY