ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼ ਹੋ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਐੱਸ. ਸੀ. ਵਿਭਾਗ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਗਠਨ 'ਚ ਮਜ਼ਬੂਤੀ ਲਿਆਉਣ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਇਕ ਅਹਿਮ ਫ਼ੈਸਲਾ ਲੈਂਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ. ਸੀ. ਵਿਭਾਗ ਲਈ ਸੂਬਾ ਸਲਾਹਕਾਰ ਕੌਂਸਲ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ ਰਿਸ਼ਤੇ 'ਚ ਆਵੇਗੀ ਮਿਠਾਸ

ਦੱਸਣਯੋਗ ਹੈ ਕਿ ਨਵੀਂ ਬਣੀ ਇਸ ਕੌਂਸਲ 'ਚ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਤਜਰਬੇਕਾਰ ਅਤੇ ਪ੍ਰਸਿੱਧ ਆਗੂਆਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਸਲਾਹਕਾਰ ਕੌਂਸਲ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ, ਅਰੁਣਾ ਚੌਧਰੀ ਅਤੇ ਬਲਵਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਕੋਟਲੀ, ਵਿਕਰਮਜੀਤ ਸਿੰਘ ਚੌਧਰੀ, ਰਾਜ ਕੁਮਾਰ ਵੇਰਕਾ, ਸਾਧੂ ਸਿੰਘ ਧਰਮਸੋਤ, ਕੁਲਦੀਪ ਸਿੰਘ ਵੈਧ, ਸੁਖਵਿੰਦਰ ਸਿੰਘ ਡੈਨੀ, ਪਵਨ ਕੁਮਾਰ ਆਦੀਆ, ਘੁੱਮਣੀ ਗੋਮਰ, ਚੌਧਰੀ ਸੁਰਿੰਦਰ ਸਿੰਘ ਵਰਗੇ ਵੱਡੇ ਚਿਹਰੇ ਸ਼ਾਮਲ ਹਨ। ਇਸ ਫ਼ੈਸਲੇ ਨੂੰ ਆਉਣ ਵਾਲੇ ਸਮੇਂ 'ਚ ਕਾਂਗਰਸ ਦੀ ਰਣਨੀਤੀ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ ਰਿਸ਼ਤੇ 'ਚ ਆਵੇਗੀ ਮਿਠਾਸ
NEXT STORY