ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੁਲਾਕਾਤਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਕੈਪਟਨ ਵੱਲੋਂ ਵਿਧਾਇਕਾਂ ਨੂੰ ਲੰਚ ਦੇ ਸੱਦੇ ਬਾਰੇ ਮੁੱਖ ਮੰਤਰੀ ਦਫ਼ਤਰ ਨੇ ਜਾਰੀ ਕੀਤਾ ਅਹਿਮ ਬਿਆਨ
ਇਸ ਦੇ ਚੱਲਦਿਆਂ ਅੱਜ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰਾਜ ਸਭਾ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਬਾਜਵਾ ਵੱਲੋਂ ਵੀ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਅੱਜ ਪੰਜਾਬ ਦੇ ਵਿਧਾਇਕਾਂ ਦੀ ਇਕ ਮੀਟਿੰਗ ਰੱਖੀ ਗਈ, ਜਿਸ ’ਚ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ਜ਼ਾਹਿਰ ਕਰਨ ਲਈ ਪੰਜਾਬ ਦੇ ਵਿਧਾਇਕ ਪੁੱਜੇ। ਰਾਜ ਸਭਾ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਸਿੱਧੂ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ’ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਕਾਂਗਰਸ ਨੂੰ ਕਪੂਰਥਲਾ ਵਿਚ ਲੱਗਾ ਵੱਡਾ ਝਟਕਾ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਕੇ ਵੱਡਾ ਦਾਅ ਖੇਡਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਈ ਪੜਾਵਾਂ ਦੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 4 ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਸ਼ਾਮਲ ਹਨ।
ਪੰਜਾਬ ਪ੍ਰਧਾਨ ਨਵਜੋਤ ਸਿੱਧੂ ਪੁੱਜੇ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਘਰ
NEXT STORY