ਚੰਡੀਗੜ੍ਹ (ਵੈੱਬ ਡੈਸਕ): ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਪੰਜਾਬ ਕਾਂਗਰਸ ਵਿਚ ਵੱਡੀ ਹਲਚਲ ਵੇਖਣ ਨੂੰ ਮਿਲੀ ਹੈ। ਪੰਜਾਬ ਤੋਂ ਕਾਂਗਰਸ ਪਾਰਟੀ ਦੇ 5 ਸੰਸਦ ਮੈਂਬਰ ਦਿੱਲੀ ਪਹੁੰਚ ਗਏ ਹਨ। ਇਨ੍ਹਾਂ ਸੰਸਦ ਮੈਂਬਰਾਂ ਨੇ ਉੱਥੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - Kapil Sharma ਦੇ ਸ਼ੋਅ 'ਚ ਦਿਸਣਗੇ ਨਵਜੋਤ ਸਿੰਘ ਸਿੱਧੂ! ਅਗਲੇ ਐਪੀਸੋਡ ਦਾ ਪ੍ਰੋਮੋ ਹੋਇਆ ਵਾਇਰਲ
ਜਾਣਕਾਰੀ ਮੁਤਾਬਕ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੁਹੰਮਦ ਸਦੀਕ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਅਤੇ ਡਾ. ਅਮਰ ਸਿੰਘ ਦਿੱਲੀ ਪਹੁੰਚੇ ਹਨ ਤੇ ਉਨ੍ਹਾਂ ਵੱਲੋਂ ਕਾਂਗਰਸੀ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਸੂਤਰਾਂ ਮੁਤਾਬਕ ਇਨ੍ਹਾਂ ਨੇ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਪਾਰਟੀ ਵੱਲੋਂ ਚੋਣ ਪ੍ਰਚਾਰ ਵਿਚ ਦੇਰੀ ਹੋ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - 2 ਬੱਚਿਆਂ ਦੀ ਮਾਂ ਨਾਲ ਪਿਆਰ ਦੀਆਂ ਪੀਂਘਾਂ ਪਾ ਪਛਤਾਇਆ ਨੌਜਵਾਨ, ਅਖ਼ੀਰ ਉਹ ਕੀਤਾ ਜੋ ਸੋਚਿਆ ਨਾ ਸੀ
ਇੱਥੇ ਦੱਸ ਦਈਏ ਕਿ ਅੱਜ ਦਿੱਲੀ ਪਹੁੰਚੇ ਜ਼ਿਆਦਾਤਰ ਆਗੂਆਂ ਦੀ ਕੁਝ ਦਿਨ ਪਹਿਲਾਂ ਤਕ ਭਾਜਪਾ 'ਚ ਜਾਣ ਦੀ ਵੀ ਚਰਚਾ ਸੀ। ਪੰਜਾਬ ਵਿਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਪਰਨੀਤ ਕੌਰ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਜਾ ਵੀ ਚੁੱਕੇ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ 9 ਅਤੇ ਭਾਜਪਾ ਵੱਲੋਂ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਦਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜੇ ਤਕ ਇਕ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਇਦਾਦ ਦੀ ਵੰਡ ਨੂੰ ਲੈ ਕੇ ਹੋਈ ਵੱਡੀ ਵਾਰਦਾਤ, ਭੂਆ ਨੇ ਭਤੀਜੇ 'ਤੇ ਕਰਵਾਇਆ ਹਮਲਾ
NEXT STORY