ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਕਾਂਗਰਸ ਵਲੋਂ 27 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਵਿਚ ਕਈ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਮੁੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸੂਚੀ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੁਆਰਾ ਜਾਰੀ ਕੀਤੀ ਗਈ। ਇਸ ਦੌਰਾਨ ਸੂਰਜ ਠਾਕੁਰ ਤੇ ਹੀਨਾ ਕਾਵਰੇ ਨੂੰ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!

ਦੱਸ ਦੇਈਏ ਕਿ ਬੀਤੇ ਦਿਨ ਹੀ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਹੋਈ ਹੈ, ਜਿਸ ਦੇ ਨਤੀਜੇ 14 ਨਵੰਬਰ ਨੂੰ ਆਉਣੇ ਹਨ। ਵੋਟਿੰਗ ਤੋਂ ਤੁਰੰਤ ਬਾਅਦ ਹੀ ਕਾਂਗਰਸ ਨੇ ਆਪਣੇ 27 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ। ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਵੇਂ ਸਾਲ ਦੀ ਸ਼ੁਰੂਆਤ ਵਿਚ ਹੋ ਸਕਦੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਨੇ ਹੁਣ ਤੋਂ ਆਪਣੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ। ਨਾਲ ਹੀ ਸੁਖਵਿੰਦਰ ਸਿੰਘ ਡੈਨੀ ਅੰਮ੍ਰਿਤਸਰ ਦਿਹਾਤੀ, ਜਲੰਧਰ ਸ਼ਹਿਰੀ ਤੋਂ ਰਾਜਿੰਦਰ ਬੇਰੀ, ਜਲੰਧਰ ਦਿਹਾਤੀ ਤੋਂ ਹਰਦੇਵ ਸਿੰਘ, ਕਪੂਰਥਲਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ, ਬਠਿੰਡਾ ਦਿਹਾਤੀ ਤੋਂ ਪ੍ਰੀਤਮ ਸਿੰਘ, ਬਠਿੰਡਾ ਸ਼ਹਿਰੀ ਤੋਂ ਰਾਜਨ ਗਰਗ, ਫਰੀਦਕੋਟ ਤੋਂ ਨਵਦੀਪ ਸਿੰਘ ਬਰਾੜ, ਫਤਿਹਗੜ੍ਹ ਸਾਹਿਬ ਤੋਂ ਸੁਰਿੰਦਰ ਸਿੰਘ, ਫਾਜ਼ਿਲਕਾ ਤੋਂ ਹਰਪ੍ਰੀਤ ਸਿੰਘ ਸਿੱਧੂ, ਫਿਰੋਜ਼ਪੁਰ ਤੋਂ ਕੁਲਬੀਰ ਸਿੰਘ ਜੀਰਾ, ਗੁਰਦਾਸਪੁਰ ਤੋਂ ਬਰਿੰਦਰਮੀਤ ਸਿੰਘ ਪਾਹੜਾ, ਹੁਸ਼ਿਆਰਪੁਰ ਤੋਂ ਦਲਜੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
ਇੰਗਲੈਂਡ ਭੇਜਣ ਦੇ ਨਾਂਅ 'ਤੇ ਮਾਰੀ 7 ਲੱਖ ਦੀ ਠੱਗੀ, 2 ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ
NEXT STORY