ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਾਲੇ ਹੁਣ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਖ਼ਿਆ ਹੈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਣੀਆਂ ਚਾਹੁੰਦੇ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਬਾਰੇ ਅੰਤਿਮ ਫ਼ੈਸਲਾ ਹਾਈਕਮਾਂਡ ਨੇ ਲੈਣਾ ਹੁੰਦਾ ਹੈ।
ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਉਹ ਇਸ ਵੇਲੇ ਸਿਆਸਤ ਵਿਚ ਪੂਰੀ ਤਰ੍ਹਾਂ ਸਰਗਰਮ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਦੀ ਉਮਰ ਤੇ ਤਜ਼ਰਬੇ ਦੇ ਮੁਤਾਬਕ ਉਨ੍ਹਾਂ ਤੋਂ ਕੰਮ ਲੈ ਰਹੀ ਹੈ ਤੇ ਉਹ ਕੰਮ ਕਰ ਵੀ ਰਹੇ ਹਨ। ਆਉਣ ਵਾਲੀਆਂ ਚੋਣਾਂ ਲੜੇ ਜਾਣ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਚੋਣ ਲੜਵਾਉਣਾ ਜਾਂ ਨਾ ਲੜਵਾਉਣਾ ਹਾਈਕਮਾਂਡ ਦਾ ਫ਼ੈਸਲਾ ਹੁੰਦਾ ਹੈ, ਪਰ ਉਨ੍ਹਾਂ ਦੀ ਚੋਣ ਲੜਣ ਦੀ ਕੋਈ ਇੱਛਾ ਨਹੀਂ ਹੈ।
15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ
NEXT STORY