ਚੰਡੀਗੜ੍ਹ : ਪੰਜਾਬ ਪ੍ਰਦੇਸ਼ ਓਬੀਸੀ ਕਾਂਗਰਸ ਦੇ ਮੌਜੂਦਾ ਵਿੰਗ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਹ ਐਲਾਨ ਓ. ਬੀ. ਸੀ. ਵਿਭਾਗ ਦੇ ਨੈਸ਼ਨਲ ਵਾਈਸ ਚੇਅਰਮੈਨ ਅਤੇ ਪੰਜਾਬ-ਚੰਡੀਗੜ੍ਹ ਦੇ ਇੰਚਾਰਜ ਕੰਵਰਦੀਪ ਸੈਣੀ ਵੱਲੋਂ ਜਾਰੀ ਪ੍ਰੈਸ ਰਿਲੀਜ਼ ਰਾਹੀਂ ਕੀਤਾ ਗਿਆ। ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਰਾਸ਼ਟਰੀ ਪ੍ਰਧਾਨ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਇਸ ਨਾਲ ਪੰਜਾਬ ਓ. ਬੀ. ਸੀ. ਕਾਂਗਰਸ ਦੇ ਸੂਬਾ ਪ੍ਰਧਾਨ ਸਮੇਤ ਪੂਰੀ ਸੂਬਾ ਕਾਰਜਕਾਰਨੀ ਤੁਰੰਤ ਪ੍ਰਭਾਵ ਨਾਲ ਭੰਗ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਨਵੀਂ ਸੂਬਾ ਕਾਰਜਕਾਰਨੀ ਦੇ ਗਠਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ ਅਤੇ ਨਵੀਂ ਕਮੇਟੀ ਦਾ ਐਲਾਨ ਵੱਖਰੇ ਤੌਰ 'ਤੇ ਕੀਤਾ ਜਾਵੇਗਾ। ਇਸ ਦੇ ਨਾਲ ਨਾਲ ਹੀ ਪੁਰਾਣੀ ਕਾਰਜਕਾਰਨੀ, ਜ਼ਿਲ੍ਹਾ ਕਮੇਟੀਆਂ ਅਤੇ ਹੋਰ ਅਹੁਦੇਦਾਰਾਂ ਨੂੰ ਸੰਗਠਨ ਨਾਲ ਜੁੜੇ ਰਹਿਣ ਅਤੇ ਪੁਨਰਗਠਨ ਪ੍ਰਕਿਰਿਆ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਲੱਗਾ ਪਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ (ਵੀਡੀਓ)
NEXT STORY