ਨਵੀਂ ਦਿੱਲੀ (ਵਾਰਤਾ): ਕਾਂਗਰਸ ਨੇ ਪੰਜਾਬ ਲਈ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਸੀਨੀਅਰ ਆਗੂ ਹਰੀਸ਼ ਚੌਧਰੀ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਸਮੇਤ 31 ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਵਿਚ ਸੂਬੇ ਦੇ ਮੁੱਖ ਆਗੂਆਂ ਦੇ ਨਾਲ ਹੀ ਕਾਂਗਰਸ ਸੰਸਦਾਂ, ਵਿਧਾਇਕਾਂ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਰਾਜ ਸਭਾ ਮੈਂਬਰ ਸੰਜੇ ਸਿੰਘ ਪਤਨੀ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ
ਉਨ੍ਹਾਂ ਦੱਸਿਆ ਕਿ ਕਮੇਟੀ ਵਿਚ ਕਾਂਗਰਸੀ ਸੰਸਦ ਡਾ. ਅਮਰ ਸਿੰਘ, ਰਵਨੀਤ ਸਿੰਘ ਬਿੱਟੂ, ਮਨੀਸ਼ ਤਿਵਾਰੀ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੂਬਾ ਪ੍ਰਧਾਨ ਰਜਿੰਦਰ ਕੌਰ ਭੱਠਲ, ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ ਸਮੇਤ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਸੰਜੇ ਸਿੰਘ ਪਤਨੀ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ
NEXT STORY