ਵੈੱਬ ਡੈਸਕ : ਦਿੱਲੀ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ ਜਿਥੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਾਮਲੇ ਦੀ ਤੇਜ਼ ਜਾਂਚ ਦੇ ਹੁਕਮ ਦਿੱਤੇ ਗਏ ਹਨ ਉਥੇ ਹੀ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਵੀ ਇਸ ਹਮਲੇ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਜਤਾਈ ਜਾ ਰਹੀ ਹੈ। ਇਸੇ ਲੜੀ ਵਿਚ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਵੀ ਬਲਾਸਟ ਵਿਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਦੁੱਖ ਜਤਾਇਆ ਹੈ।
ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਇਆ ਕਾਰ ਧਮਾਕਾ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਹੈ। ਮੇਰੀ ਹਮਦਰਦੀ ਉਨ੍ਹਾਂ ਦੁਖੀ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਇਸ ਧਮਾਕੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜਦੋਂ ਕਿ ਮੈਂ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ, ਪੁਲਸ ਨੂੰ ਇਸਦੀ ਜਾਂਚ ਪਹਿਲ ਦੇ ਆਧਾਰ 'ਤੇ ਕਰਨੀ ਚਾਹੀਦੀ ਹੈ ਅਤੇ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣਾ ਚਾਹੀਦਾ ਹੈ। ਸਾਡੇ ਲੋਕਾਂ ਦੀ ਸੁਰੱਖਿਆ ਕੀਮਤੀ ਅਤੇ ਸਭ ਤੋਂ ਮਹੱਤਵਪੂਰਨ ਹੈ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਬਲਾਸਟ ਘਟਨਾ 'ਤੇ ਪ੍ਰਗਟਾਇਆ ਦੁੱਖ
NEXT STORY