ਚੰਡੀਗੜ੍ਹ : ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਸੂਬੇ ਦੀ ਸਮੁੱਚੀ ਲੀਡਰਸ਼ਿਪ ਪੁੱਜੀ ਹੋਈ ਹੈ। ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਦਾਖ਼ਲਿਆਂ ਦੀ ਤਾਰੀਖ਼ 'ਚ ਹੋਇਆ ਵਾਧਾ
ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਡ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ 'ਚ ਅੱਜ ਪੰਜਾਬ ਕਾਂਗਰਸ ਵਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਨੌਜਵਾਨਾਂ ਨੇ ਕੁੜੀ ਨਾਲ ਕੀਤਾ Gangrape, ਗਰਭਵਤੀ ਹੋਣ 'ਤੇ ਵੀ ਟੱਪ ਗਏ ਸਭ ਹੱਦਾਂ
ਇਸ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅੰਬਾਨੀ-ਅਡਾਣੀ ਨਾਲ ਰਲ ਕੇ ਦੇਸ਼ ਦੇ ਆਮ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੀ ਹੈ। ਸੇਬੀ ਦੀ ਚੇਅਰਮੈਨ ਬਾਰੇ ਵੀ ਹੁਣ ਹਿੰਡਨਬਰਗ ਰਿਪੋਰਟ 'ਚ ਖ਼ੁਲਾਸਾ ਹੋਇਆ ਹੈ ਕਿ ਉਨ੍ਹਾਂ ਦੇ ਆਪਣੇ ਪੈਸੇ ਅਡਾਣੀ ਦੇ ਸ਼ੇਅਰਾਂ 'ਚ ਲੱਗੇ ਹੋਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਨੇ ਨਿਰਪੱਖ ਜਾਂਚ ਦੀ ਬਜਾਏ ਕਲੀਨ ਚਿੱਟ ਦਿੱਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਇਹ ਲੜਾਈ ਅਸੀਂ ਜਾਰੀ ਰੱਖਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ, ਨੋਟੀਫਿਕੇਸ਼ਨ ਜਾਰੀ
NEXT STORY