ਚੰਡੀਗੜ੍ਹ : ਚੰਡੀਗੜ੍ਹ 'ਚ ਪੰਜਾਬ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੂੰ ਸੇਬੀ ਦੇ ਦਫ਼ਤਰ ਵੱਲ ਮਾਰਚ ਕਰਨ ਤੋਂ ਪੁਲਸ ਨੇ ਬੈਰੀਕੇਡ ਲਾ ਕੇ ਰੋਕ ਲਿਆ। ਕਾਂਗਰਸ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਦਾਖ਼ਲਿਆਂ ਦੀ ਤਾਰੀਖ਼ 'ਚ ਹੋਇਆ ਵਾਧਾ
ਜਦੋਂ ਕਾਂਗਰਸੀ ਆਗੂਆਂ ਨੂੰ ਅੱਗੇ ਵੱਧਣ ਤੋਂ ਪੁਲਸ ਨੇ ਰੋਕਿਆ ਤਾਂ ਕਾਂਗਰਸੀ ਵਰਕਰਾਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਪੁਲਸ ਨੇ ਕੁੱਝ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਢ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ 'ਚ ਅੱਜ ਪੰਜਾਬ ਕਾਂਗਰਸ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪੰਜਾਬ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਖ਼ਿਲਾਫ਼ ਜੁੱਟੀ ਸਮੁੱਚੀ ਲੀਡਰਸ਼ਿਪ (ਵੀਡੀਓ)
ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਲਗਭਗ ਸਾਰੇ ਰਾਜਾਂ ਵਿਚ ਪ੍ਰਦਰਸ਼ਨ ਪਹਿਲਾਂ ਹੀ ਤੈਅ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੀ ਮਸ਼ਹੂਰ ਪਾਰਕ 'ਚੋਂ ਮਿਲੇ 8 ਸੱਪ, ਵੇਖ ਹੈਰਾਨ ਰਹਿ ਗਏ ਲੋਕ
NEXT STORY