ਲੁਧਿਆਣਾ (ਹਿਤੇਸ਼, ਰਿੰਕੂ)- ਕਾਂਗਰਸ ਵੱਲੋਂ ਲੁਧਿਆਣਾ ’ਚ ਮੇਅਰ ਬਣਾਉਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਹਵਾ ਨਿਕਲ ਗਈ ਹੈ। ਜਿਸ ਦੇ ਤਹਿਤ ਮੰਗਲਵਾਰ ਨੂੰ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਮੀਟਿੰਗ ’ਚ ਪੂਰੇ ਕੌਂਸਲਰ ਹੀ ਨਹੀਂ ਪੁੱਜੇ। ਜ਼ਿਕਰਯੋਗ ਹੈ ਕਿ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ 41 ਉਮੀਦਵਾਰਾਂ ਨੂੰ ਜਿੱਤ ਹਾਸਲ ਹੋਈ ਹੈ, ਜਦਕਿ ਮੇਅਰ ਬਣਾਉਣ ਦੀ ਦਾਅਵੇਦਾਰੀ ਪੇਸ਼ ਕਰਨ ਲਈ 48 ਕੌਂਸਲਰਾਂ ਦਾ ਸਮਰਥਨ ਹੋਣਾ ਚਾਹੀਦਾ। ਇਸ ਦੇ ਮੱਦੇਨਜ਼ਰ ‘ਆਪ’ ਵੱਲੋਂ 7 ਵਿਧਾਇਕਾਂ ਦੇ ਵੋਟ ਦੀ ਵਰਤੋਂ ਕਰਨ ਦੀ ਗੱਲ ਕਹੀ ਗਈ ਤਾਂ ਜ਼ਰੂਰੀ ਬਹੁਮਤ ਦਾ ਅੰਕੜਾ 52 ’ਤੇ ਪੁੱਜ ਗਿਆ।
ਇਹ ਖ਼ਬਰ ਵੀ ਪੜ੍ਹੋ - Breaking News: ਸਸਤਾ ਹੋ ਗਿਆ LPG ਸਿਲੰਡਰ, ਨਵੇਂ ਸਾਲ 'ਤੇ ਮਿਲਿਆ ਤੋਹਫ਼ਾ
ਇਸ ਮਾਹੌਲ ਦਾ ਫਾਇਦਾ ਚੁੱਕਣ ਲਈ ਕਾਂਗਰਸ ਦੇ ਜ਼ਿਲਾ ਪ੍ਰਧਾਨ ਸੰਜੇ ਤਲਵਾੜ ਵੱਲੋਂ ਭਾਜਪਾ ਅਤੇ ਅਾਜ਼ਾਦ ਕੌਂਸਲਰਾਂ ਨਾਲ ਮਿਲ ਕੇ ਮੇਅਰ ਬਣਾਉਣ ਦਾ ਦਾਅਵਾ ਕਰ ਦਿੱਤਾ ਗਿਆ। ਇਸ ਫਾਰਮੂਲੇ ਨੂੰ ਭਾਜਪਾ ਦੀ ਲੋਕਲ ਲੀਡਰਸ਼ਿਪ ਵੱਲੋਂ ਸਹਿਮਤੀ ਦੇ ਦਿੱਤੀ ਗਈ ਸੀ ਪਰ ਕੇਂਦਰੀ ਅਗਵਾਈ ਦੀ ਮਨਜ਼ੂਰੀ ਨਹੀਂ ਮਿਲੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਤੋੜ ਕੇ ਮੇਅਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੌਰਾਨ ਕਾਂਗਰਸ ਵੱਲੋਂ ਭਾਜਪਾ ਨਾਲ ਮਿਲ ਕੇ ਆਜ਼ਾਦ ਕੌਂਸਲਰਾਂ ’ਚੋਂ ਕਿਸੇ ਇਕ ਨੂੰ ਮੇਅਰ ਬਣਾਉਣ ਦਾ ਸ਼ਗੂਫਾ ਛੱਡ ਦਿੱਤਾ ਗਿਆ ਹੈ ਪਰ ਇਸ ਦਾਅਵੇ ਦੀ ਮੰਗਲਵਾਰ ਨੂੰ ਉਸ ਸਮੇਂ ਹਵਾ ਨਿਕਲ ਗਈ, ਜਦ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਲੁਧਿਆਣਾ ’ਚ ਬੁਲਾਈ ਗਈ ਮੀਟਿੰਗ ਦੌਰਾਨ ਪੂਰੇ ਕੌਂਸਲਰ ਹੀ ਨਹੀਂ ਪੁੱਜੇ ।
ਆਸ਼ੂ ਦੇ ਨਾਲ ਖੁੱਲ੍ਹ ਕੇ ਸਾਹਮਣੇ ਆਈ ਲੜਾਈ
ਜੋ ਕੌਂਸਲਰ ਰਾਜਾ ਵੜਿੰਗ ਦੀ ਮੀਟਿੰਗ ਵਿਚ ਨਹੀਂ ਪੁੱਜੇ, ਉਹ ਸਾਰੇ ਸਾਬਕਾ ਮੰਤਰੀ ਆਸ਼ੂ ਗਰੁੱਪ ਦੇ ਹਨ, ਜਿਸ ਦੀ ਲੋਕ ਸਭਾ ਚੋਣਾਂ ’ਚ ਟਿਕਟ ਨਾ ਮਿਲਣ ਤੋਂ ਬਾਅਦ ਰਾਜਾ ਵੜਿੰਗ ਨਾਲ ਲੜਾਈ ਚੱਲ ਰਹੀ ਹੈ ਤੇ ਹੁਣ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਵੀ ਆਸ਼ੂ ਲਗਾਤਾਰ ਰਾਜਾ ਵੜਿੰਗ ਨੂੰ ਨਿਸ਼ਾਨਾ ਬਣਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਧੀਆਂ ਸਰਦੀ ਦੀਆਂ ਛੁੱਟੀਆਂ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ
ਇਹ ਲੜਾਈ ਇਸ ਮੀਟਿੰਗ ਤੋਂ ਬਾਅਦ ਖੁੱਲ੍ਹ ਕੇ ਸਾਹਮਣੇ ਆ ਗਈ ਹੈ, ਕਿਉਂਕਿ ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਬਰ, ਸੰਜੇ ਤਲਵਾੜ, ਜੱਸੀ ਖੰਗੂੜਾ, ਬੈਂਸ ਬ੍ਰਦਰਜ਼ ਦੀ ਮੌਜੂਦਗੀ ਦੇ ਉਲਟ ਖੁਦ ਆਸ਼ੂ ਨੇ ਵੀ ਮੀਟਿੰਗ ਤੋਂ ਦੂਰੀ ਬਣਾਈ ਰੱਖੀ, ਭਾਵੇਂ ਇਸ ਸਬੰਧ ਵਿਚ ਹੁਣ ਤੱਕ ਪੰਜਾਬ ਜਾਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਵੱਲੋਂ ਕੋਈ ਪ੍ਰਤੀਕਿਰਿਆ ਪ੍ਰਗਟ ਨਹੀਂ ਕੀਤੀ ਗਈ।
ਕੌਂਸਲਰਾਂ ਨੂੰ ਟੁੱਟਣ ਤੋਂ ਬਚਾਉਣ ਲਈ ਹੋਈ ਜੋਸ਼ ਭਰਨ ਦੀ ਕੋਸ਼ਿਸ਼
ਆਮ ਆਦਮੀ ਪਾਰਟੀ ਵੱਲੋਂ ਮੇਅਰ ਬਣਾਉਣ ਲਈ ਜ਼ਰੂਰੀ ਬਹੁਮਤ ਜੁਟਾਉਣ ਲਈ ਕਾਂਗਰਸ ਦੇ ਕੌਂਸਲਰਾਂ ’ਤੇ ਡੋਰੇ ਪਾਏ ਜਾ ਰਹੇ ਹਨ, ਜਿਨ੍ਹਾਂ ’ਚ ਵਾਰਡ ਨੰ. 6 ਦੇ ਜਗਦੀਸ਼ ਦੀਸ਼ਾ ਤੋਂ ਸ਼ੁਰੂਆਤ ਕੀਤੀ ਗਈ ਹੈ ਅਤੇ ਬਾਕੀ ਕਈ ਕੌਂਸਲਰਾਂ ਦੇ ਨਾਵਾਂ ਨੂੰ ਲੈ ਕੇ ਚਰਚਾ ਹੋ ਰਹੀ ਹੈ, ਜਿਸ ਦੇ ਮੱਦੇਨਜ਼ਰ ਰਾਜਾ ਵੜਿੰਗ ਵੱਲੋਂ ਕੌਂਸਲਰਾਂ ਨੂੰ ਟੁੱਟਣ ਤੋਂ ਬਚਾਉਣ ਲਈ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਾਰੇ ਕੌਂਸਲਰ ਕਾਂਗਰਸ ਦੇ ਨਾਂ ’ਤੇ ਜਿੱਤ ਕੇ ਆਏ ਹਨ ਅਤੇ ਉਨ੍ਹਾਂ ਨੂੰ ਇਸ ਦੌਰ ’ਚ ਪਾਰਟੀ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਾ ਚਾਹੀਦਾ। ਰਾਜਾ ਵੜਿੰਗ ਮੁਤਾਬਕ ਪਹਿਲਾਂ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਦੌਰਾਨ ਹੋਈਆਂ ਨਗਰ ਨਿਗਮ ਚੋਣਾਂ ਦੇ ਮੁਕਾਬਲੇ ਇਸ ਵਾਰ ਕਾਂਗਰਸੀ ਕੌਂਸਲਰਾਂ ਦੀ ਗਿਣਤੀ ਕਾਫੀ ਜ਼ਿਆਦਾ ਹੈ ਅਤੇ ਇਨ੍ਹਾਂ ਕੌਂਸਲਰਾਂ ਦੇ ਕੀਤੇ ਗਏ ਕੰਮ ਹੀ 2027 ’ਚ ਕਾਂਗਰਸ ਲਈ ਰਸਤਾ ਸਾਫ ਕਰਨਗੇ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਮਗਰੋਂ ਹੁਣ 4 ਤੇ 9 ਜਨਵਰੀ ਲਈ ਹੋ ਗਿਆ ਵੱਡਾ ਐਲਾਨ (ਵੀਡੀਓ)
ਅਨੁਸ਼ਾਨਹੀਣਤਾ ਦੇ ਮਾਮਲੇ ਵਿਚ ਕਾਰਵਾਈ ਦੇ ਦਿੱਤੇ ਸੰਕੇਤ
ਰਾਜਾ ਵੜਿੰਗ ਦੇ ਅਨੁਸਾਸ਼ਨਹੀਣਤਾ ਦੇ ਮਾਮਲੇ ਵਿਚ ਕਾਰਵਾਈ ਦੇ ਸੰਕੇਤ ਵੀ ਦਿੱਤੇ, ਕਿਉਂਕਿ ਮੀਟਿੰਗ ਵਿਚ ਉਨਾਂ ਦੇ ਸਾਹਮਣੇ ਹੀ ਬੈਂਸ ਗਰੁੱਪ ਦੇ ਇਕ ਮੈਂਬਰ ਨੇ ਹਲਕਾ ਇੰਚਾਰਜ ’ਤੇ ਹਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਇਆ। ਇਸ ’ਤੇ ਵੜਿੰਗ ਨੇ ਕਿਹਾ ਕਿ ਕਾਂਗਰਸ ਵਿਚ ਕੋਈ ਗਰੁੱਪ ਨਹੀਂ ਹੋਣਾ ਚਾਹੀਦਾ ਅਤੇ ਕਿਸੇ ਨੂੰ ਵੀ ਪਾਰਟੀ ਨੂੰ ਕਮਜ਼ੋਰ ਕਰਨ ਦੇ ਲਈ ਮੀਡੀਆ ਵਿਚ ਜਾ ਕੇ ਗੱਲ ਕਰਨ ਤੋਂ ਪਰਹੇਜ ਕਰਨਾ ਚਾਹੀਦਾ। ਉਨਾਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੇ ਦੌਰਾਨ ਪਾਰਟੀ ਉਮੀਦਵਾਰਾਂ ਦੀ ਮੱਦਦ ਕਰਨ ਦੀ ਬਜਾਏ ਉਨਾਂ ਦਾ ਵਿਰੋਧ ਕਰਨ ਜਾਂ ਵਿਰੋਧੀਆਂ ਦਾ ਸਾਥ ਦੇਣ ਵਾ ਲੇ ਨੇਤਾਵਾਂ ਨੂੰ ਲੈ ਕੇ ਬਲਾਕ ਪ੍ਰਧਾਨਾਂ ਤੋਂ ਰਿਪੋਰਟ ਮੰਗੀ ਗਈ ਹੈ। ਜਿਸਦੇ ਅਧਾਰ ’ਤੇ ਅਨੁਸਾਸ਼ਨ ਕਮੇਟੀ ਵੱਲੋਂ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਪਾਬੰਦੀਆਂ, ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ
NEXT STORY