ਚੰਡੀਗੜ੍ਹ (ਅੰਕੁਰ)- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਿਆਂ ਮਗਰੋਂ ਪੰਜਾਬ ਦੀ ਸਿਆਸਤ ਹੋਰ ਵੀ ਜ਼ਿਆਦਾ ਭੱਖ ਗਈ ਹੈ। ਚੋਣਾਂ ’ਚ ਹਾਰ ਮਗਰੋਂ ਕਾਂਗਰਸ ਪਾਰਟੀ ਦੇ ਤਿੰਨ ਆਗੂਆਂ ਨੇ ਅਸਤੀਫ਼ੇ ਦੇ ਦਿੱਤੇ, ਜਿਨ੍ਹਾਂ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਮਨਜ਼ੂਰ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 1 ਅਗਸਤ ਤੋਂ ਲੱਗਣਗੀਆਂ ਇਹ ਕਲਾਸਾਂ! ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ
ਚੋਣ ਨਤੀਜਿਆਂ ਮਗਰੋਂ ਕਾਂਗਰਸੀ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਮੀਤ ਪ੍ਰਧਾਨ ਪਰਗਟ ਸਿੰਘ ਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦਿੱਤੇ ਸਨ। ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਦੱਸਿਆ ਕਿ ਇਨ੍ਹਾਂ ਤਿੰਨੋਂ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰ ਲਏ ਗਏ ਹਨ। ਨਾਲ ਹੀ ਉਨ੍ਹਾਂ ਨੇ ਤਿੰਨੋਂ ਆਗੂਆਂ ਵੱਲੋਂ ਇਨ੍ਹਾਂ ਮਹੱਤਵਪੂਰਨ ਅਹੁਦਿਆਂ ’ਤੇ ਹੁੰਦਿਆਂ ਨਿਭਾਈਆਂ ਸੇਵਾਵਾਂ ਲਈ ਸ਼ਲਾਘਾ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ ਤੋਂ...
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਐਕਸ 'ਤੇ ਲਿਖਿਆ, "ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸੇ ਤਰ੍ਹਾਂ, ਪ੍ਰਗਟ ਸਿੰਘ ਅਤੇ ਕੁਸ਼ਲਦੀਪ ਢਿੱਲੋਂ ਨੇ ਸੂਬਾ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਤਿੰਨੋਂ ਅਸਤੀਫੇ ਮਨਜ਼ੂਰ ਕਰ ਲਏ ਗਏ ਹਨ। ਪਾਰਟੀ ਤਿੰਨਾਂ ਆਗੂਆਂ ਦਾ ਉਨ੍ਹਾਂ ਦੀ ਸੇਵਾ ਲਈ ਧੰਨਵਾਦ ਕਰਦੀ ਹੈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੀ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
NEXT STORY