ਜਲੰਧਰ (ਰਮਨ) — ਪੁਲਸ ਕਾਂਸਟੇਬਲ ਦੀ ਭਰਤੀ ਦੇ ਫਰਜ਼ੀਵਾੜਾ ਨੂੰ ਲੈ ਕੇ ਪਿਛਲੇ 4 ਦਿਨਾਂ ਤੋਂ ਜਲੰਧਰ ਦੇ ਪੀ. ਏ. ਪੀ. ਚੌਂਕ ਨੇੜੇ ਮੁੰਡੇ-ਕੁੜੀਆਂ ਧਰਨੇ ’ਤੇ ਬੈਠੇ ਹੋਏ ਹਨ। ਅੱਜ ਉਨ੍ਹਾਂ ਨੂੰ ਉਥੋਂ ਹਟਾਉਣ ਲਈ ਪੁਲਸ ਨੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਰ ਦਿੱਤਾ। ਇਥੇ ਦੱਸਣਯੋਗ ਹੈ ਕਿ ਉਨ੍ਹਾਂ ਦੇ ਇਸ ਧਰਨੇ ਨਾਲ ਲੋਕਾਂ ਨੂੰ ਆਉਣ-ਜਾਣ ’ਚ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੇ ਚਲਦਿਆਂ ਪੁਲਸ ਨੇ ਧਰਨੇ ’ਤੇ ਬੈਠੇ ਮੁੰਡੇ-ਕੁੜੀਆਂ ’ਤੇ ਲਾਠੀਚਾਰਜ ਕੀਤਾ, ਜਿਸ ਦੌਰਾਨ ਦੋ ਕੁੜੀਆਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ ਹਨ। ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਬਾਅਦ ਗੁੱਸੇ ਵਿਚ ਆਏ ਵਿਦਿਆਰਥੀਆਂ ਨੇ ਥਾਣਾ ਬਾਰਾਦਰੀ ਦੇ ਬਾਹਰ ਧਰਨਾ ਲਗਾ ਦਿੱਤਾ।
ਇਹ ਵੀ ਪੜ੍ਹੋ: ਬੇਰਹਿਮ ਪਿਓ ਦਾ ਹੈਵਾਨੀਅਤ ਭਰਿਆ ਕਾਰਾ, ਭੈਣ-ਭਰਾ ਤੇ ਮਾਂ ਨਾਲ ਮਿਲ ਕੇ ਕੀਤਾ ਆਪਣੇ 2 ਬੱਚਿਆਂ ਦਾ ਕਤਲ
ਜ਼ਿਕਰਯੋਗ ਹੈ ਕਿ ਪੁਲਸ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਹੋਏ ਫਰਜ਼ੀਵਾੜਾ ਤੋਂ ਪਰੇਸ਼ਾਨ ਵਿਦਿਆਰਥੀਆਂ ਨੇ ਪਹਿਲਾਂ ਬੀ. ਐੱਸ. ਐੱਫ. ਚੌਂਕ ਅਤੇ ਉਸ ਦੇ ਬਾਅਦ ਪੀ. ਏ. ਪੀ. ਚੌਂਕ ’ਚ ਧਰਨਾ ਲਗਾਇਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਸਿਫ਼ਾਰਿਸ਼ਾਂ ਦੇ ਤਹਿਤ ਪੁਲਸ ਕਾਂਸਟੇਬਲ ’ਚ ਭਰਤੀ ਕੀਤੀ ਜਾ ਰਹੀ ਹੈ, ਜਿਸ ਦੇ ਖ਼ਿਲਾਫ਼ ਉਨ੍ਹਾਂ ਨੇ ਡੀ. ਸੀ. ਨੂੰ ਮੰਗ ਪੱਤਰ ਲਿਖ ਕੇ ਕਾਰਵਾਈ ਕਰਨ ਨੂੰ ਕਿਹਾ ਸੀ। ਉਸ ’ਤੇ ਕਾਰਵਾਈ ਨਾ ਹੋਣ ਦੇ ਚਲਦਿਆਂ ਪਰੇਸ਼ਾਨ ਵਿਦਿਆਰਥੀ ਪਿਛਲੇ ਚਾਰ ਦਿਨਾਂ ਤੋਂ ਧਰਨੇ ’ਤੇ ਬੈਠੇ ਹੋਏ ਹਨ।
ਇਹ ਵੀ ਪੜ੍ਹੋ: ਭਿੰਡਰਾਂਵਾਲਾ ਟਾਈਗਰਸ ਫੋਰਸ ਆਫ਼ ਖ਼ਾਲਿਸਤਾਨ ਨੇ ਨਾਮਧਾਰੀ ਗੁਰੂ ਉਦੇ ਸਿੰਘ ਤੇ ਹੋਰਨਾਂ ਨੂੰ ਪੱਤਰ ਰਾਹੀਂ ਦਿੱਤੀ ਧਮਕੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Omicron : ਦੱਖਣੀ ਅਫ਼ਰੀਕਾ ਤੋਂ ਚੰਡੀਗੜ੍ਹ ਪਰਤੀ ਜਨਾਨੀ ਖ਼ਿਲਾਫ FIR ਦਰਜ, ਜਾਣੋ ਪੂਰਾ ਮਾਮਲਾ
NEXT STORY