ਫਿਰੋਜ਼ਪੁਰ (ਕੁਮਾਰ) : ਹਥਿਆਰਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਫਿਰੋਜ਼ਪੁਰ ਦੇ ਸਾਹਮਣੇ 12 ਅਕਤੂਬਰ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ ਅਤੇ ਧਰਨਾਕਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਲਈ ਤੁਰੰਤ ਪੋਰਟਲ ਖੋਲ੍ਹਿਆ ਜਾਵੇ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਹਥਿਆਰਾਂ ਦੇ ਨਵੇਂ ਲਾਇਸੈਂਸ ਬਣਾਉਣੇ ਸ਼ੁਰੂ ਨਹੀਂ ਹੋ ਜਾਂਦੇ, ਤਦ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਧਰਨੇ ’ਚ ਪਹੁੰਚੇ ਗੁਰਪ੍ਰੀਤ ਸਿੰਘ, ਅਸ਼ਵਨੀ ਮੱਕੜ, ਗੈਰੀ ਲਖੋਕੇ, ਬਾਬਾ ਜੱਸਾ ਸਿੰਘ, ਗੁਰਮੀਤ ਸਿੰਘ ਵਕੀਲ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਕਸ਼ਮੀਰ ਸਿੰਘ, ਭੁਪਿੰਦਰ ਸਿੰਘ, ਗੁਰਜੰਟ ਸਿੰਘ, ਅੰਗੂਰ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਆਦਿ ਨੇ ਕਿਹਾ ਕਿ ਸਾਰਜ ਸਿੰਘ ਸਰਪੰਚ ਦੀ ਅਗਵਾਈ ’ਚ ਸਰਪੰਚ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਟੀਮ ਵੱਲੋਂ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ ਦਿੰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਪੰਗਾ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਇਕ ਪਾਸੇ ਗੁੰਡਾ ਅਨਸਰ ਨਾਜਾਇਜ਼ ਹਥਿਆਰ ਲੈ ਕੇ ਲੋਕਾਂ ਦੀਆਂ ਜਾਨਾਂ ਲੈ ਰਹੇ ਹਨ ਅਤੇ ਦੂਜੇ ਪਾਸੇ ਸਰਕਾਰ ਵੱਲੋਂ ਲੋਕਾਂ ਨੂੰ ਆਤਮ ਸੁਰੱਖਿਆ ਲਈ ਹਥਿਆਰਾਂ ਦੇ ਲਾਇਸੈਂਸ ਤੱਕ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਖ਼ੁਦ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰ ਪਾ ਰਹੀ ਹੈ ਅਤੇ ਨਾ ਹੀ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਹਥਿਆਰ ਲੈਣ ਸਬੰਧੀ ਲਾਇਸੈਂਸ ਜਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹ ਕੇ ਆਈ ਲਾੜੀ ਨੇ ਚਾੜ੍ਹ' ਤਾ ਚੰਨ, ਪਿਸਤੌਲ ਤੇ ਜ਼ਿੰਦਾ ਕਾਰਤੂਸ ਲੈ ਕੇ...
ਉਨ੍ਹਾਂ ਕਿਹਾ ਕਿ ਇਹ ਧਰਨਾ 7ਵੇਂ ਦਿਨ ’ਚ ਦਾਖ਼ਲ ਹੋਇਆ ਹੈ ਪਰ ਸਰਕਾਰ ਵੱਲੋਂ ਹਾਲੇ ਤੱਕ ਧਰਨਾਕਾਰੀਆਂ ਨਾਲ ਗੱਲ ਨਹੀਂ ਕੀਤੀ ਗਈ ਅਤੇ ਜੇਕਰ ਆਉਣ ਵਾਲੇ ਦਿਨਾਂ ’ਚ ਸਰਕਾਰ ਨੇ ਪੋਰਟਲ ਨਹੀਂ ਖੋਲ੍ਹਿਆ ਅਤੇ ਲੋਕਾਂ ਨੂੰ ਨਵੇਂ ਲਾਇਸੈਂਸ ਜਾਰੀ ਨਹੀਂ ਕੀਤੇ ਤਾਂ 19 ਅਕਤੂਬਰ ਤੋਂ ਕੋਈ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਫ਼ੈਸਲਾ ਲਿਆ ਜਾਵੇਗਾ, ਜੋ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
NEXT STORY