ਜਲੰਧਰ (ਧਵਨ)— ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਬੁੱਧਵਾਰ ਸੂਬੇ ਦੇ 6 ਉਦਯੋਗਿਕ ਸ਼ਹਿਰਾਂ 'ਚ ਜਿੱਥੇ ਮਜ਼ਦੂਰਾਂ ਦੀ ਗਿਣਤੀ ਵੱਧ ਹੈ, 'ਚ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਜਿਸ 'ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਬਠਿੰਡਾ 'ਚ ਕਾਂਗਰਸੀ ਸੰਸਦ ਮੈਂਬਰਾਂ ਨੂੰ ਕਮੇਟੀਆਂ ਦਾ ਚੇਅਰਮੈਨ ਬਣਾਇਆ ਗਿਆ ਹੈ।
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਅੰਮ੍ਰਿਤਸਰ 'ਚ ਗਠਿਤ ਕਮੇਟੀ ਦੇ ਚੇਅਰਮੈਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਹੋਣਗੇ ਜਦਕਿ ਇਸ 'ਚ ਵਿਧਾਇਕ ਡਾ. ਰਾਜਕੁਮਾਰ ਵੇਰਕਾ, ਭਗਵੰਤ ਪਾਲ ਸਿੰਘ ਸੱਚਰ, ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਸੋਨੀਆ, ਜਲੰਧਰ ਲਈ ਗਠਿਤ ਕਮੇਟੀ ਦੇ ਚੇਅਰਮੈਨ ਸੰਸਦ ਮੈਂਬਰ ਸੰਤੋਖ ਚੌਧਰੀ, ਵਿਧਾਇਕ ਪਰਗਟ ਸਿੰਘ, ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਬਾਵਾ ਹੈਨਰੀ, ਮੇਅਰ ਜਗਦੀਸ਼ ਰਾਜਾ, ਟਰੱਸਟ ਚੇਅਰਮੈਨ ਦਲਜੀਤ ਆਹਲੂਵਾਲੀਆ, ਕਾਂਗਰਸ ਸ਼ਹਿਰੀ ਪ੍ਰਧਾਨ ਬਲਦੇਵ ਸਿੰਘ ਦੇਵ, ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਲੁਧਿਆਣਾ 'ਚ ਕਮੇਟੀ ਦੇ ਚੇਅਰਮੈਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਸੁਰਿੰਦਰ ਡਾਵਰ, ਰਣਜੀਤ ਤਲਵਾੜ, ਕੁਲਦੀਪ ਸਿੰਘ ਵੈਦ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਅਸ਼ਵਨੀ ਸ਼ਰਮਾ, ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਗਾਲਿਬ, ਟਰੱਸਟ ਚੇਅਰਮੈਨ ਰਮਨ ਸੁਬਰਾਮਨੀਅਮ, ਕਮਲਜੀਤ ਸਿੰਘ ਕਰਵਲ, ਪਟਿਆਲਾ 'ਚ ਕਮੇਟੀ ਦੀ ਚੇਅਰਪਰਸਨ ਪ੍ਰਨੀਤ ਕੌਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਵਿਧਾਇਕ ਮਦਨ ਲਾਲ ਜਲਾਲਪੁਰ, ਵਿਧਾਇਕ ਨਿਰਮਲ ਸਿੰਘ, ਰਜਿੰਦਰ ਸਿੰਘ, ਮੇਅਰ ਸੰਜੀਵ ਬਿੱਟੂ, ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਕੇ. ਕੇ. ਮਲਹੋਤਰਾ, ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ, ਇੰਪਰੂਵਮੈਂਟ ਟਰੱਸਟ ਚੇਅਰਮੈਨ ਸੰਤਲਾਲ ਬੰਗਾ ਅਤੇ ਹਰਿੰਦਰ ਸਿੰਘ ਮਾਨ ਨੂੰ ਸ਼ਾਮਲ ਕੀਤਾ ਗਿਆ ਹੈ।
ਇਸੇ ਤਰ੍ਹਾਂ ਸੰਗਰੂਰ 'ਚ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਬਣਾਈ ਕਮੇਟੀ ਦੇ ਚੇਅਰਮੈਨ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਬਣਾਇਆ ਗਿਆ ਹੈ ਜਦੋਂ ਕਿ ਇਸ 'ਚ ਮੈਂਬਰਾਂ ਦੇ ਰੂਪ 'ਚ ਵਿਧਾਇਕ ਦਲਵੀਰ ਸਿੰਘ ਗੋਲਡੀ, ਜ਼ਿਲਾ ਕਾਂਗਰਸ ਕਮੇਟੀ ਪ੍ਰਧਾਨ ਰਜਿੰਦਰ ਰਾਜਾ, ਸ਼੍ਰੀਮਤੀ ਦਮਨਥਿੰਡ ਬਾਜਵਾ, ਅਜਾਇਬ ਸਿੰਘ ਰਾਟੌਲ ਅਤੇ ਟਰੱਸਟ ਚੇਅਰਮੈਨ ਨਰੇਸ਼ ਕੁਮਾਰ ਗਾਬਾ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਤਰ੍ਹਾਂ ਬਠਿੰਡਾ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਣਾਇਆ ਗਿਆ ਹੈ ਜਦੋਂ ਕਿ ਮੈਂਬਰਾਂ ਦੇ ਰੂਪ 'ਚ ਵਿਧਾਇਕ ਪ੍ਰੀਤਮ, ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਇੰਪਰੂਵਮੈਂਟ ਟਰੱਸਟ ਚੇਅਰਮੈਨ ਕੇ. ਕੇ. ਅਗਰਵਾਲ, ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਅਤੇ ਹਰਵਿੰਦਰ ਸਿੰਘ ਲਾਡੀ ਨੂੰ ਸ਼ਾਮਲ ਕੀਤਾ ਗਿਆ ਹੈ।
ਪਟਿਆਲਾ 'ਚ ਕੋਰੋਨਾ ਦਾ ਕਹਿਰ, ਮਾਂ-ਧੀ ਸਮੇਤ 5 ਹੋਰ 'ਪਾਜ਼ੇਟਿਵ'
NEXT STORY