ਖਰੜ (ਅਮਰਦੀਪ) : ਅੱਜ ਛੱਜੂ ਮਾਜਰਾ ਰੋਡ ਨੇੜੇ ਕੈਪਟਨ ਕੰਵਲਜੀਤ ਸਿੰਘ ਪਾਰਕ ਪਿੰਡ ਮੁੰਡੀ ਖਰੜ ਦੇ ਸ਼ਮਸ਼ਾਨ ਘਾਟ ਵਿਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਚੋਰਾਂ ਵੱਲੋਂ ਉਸ ਸਥਾਨ ਤੋਂ ਜਿੱਥੇ ਡੈੱਡ ਬਾਡੀ ਰੱਖੀ ਜਾਂਦੀ ਹੈ, ਗਰਿੱਲ ਦੇ 4 ਪੀਸ ਚੋਰੀ ਕਰ ਲਏ ਗਏ ਹਨ। ਨਾਲ ਹੀ ਇਕ ਹੋਰ ਭੱਠੀ ਦੀਆਂ ਗਰਿੱਲਾਂ ਨੂੰ ਵੀ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰੀ ਪਾਣੀ ਵਾਲੀ ਮੋਟਰ ਦੀਆਂ ਤਾਰਾਂ ਵੀ ਪੰਜਵੀਂ ਵਾਰ ਚੋਰੀ ਕੀਤੀਆਂ ਗਈਆਂ ਹਨ। ਇਸ ਸਬੰਧੀ-ਵਾਰਡ ਨੰਬਰ 15 ਦੀ ਕੌਂਸਲਰ ਮਿਹਰ ਕੌਰ ਅਤੇ ਸਮਾਜ ਸੇਵੀ ਆਗੂ ਧਨਵੰਤ ਸਿੰਘ ਛਿੰਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਵਿਚ ਵਾਰ-ਵਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ ਵਿਚ ਗੰਭੀਰ ਚਿੰਤਾ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਸ਼ਮਸ਼ਾਨ ਘਾਟ ਵਰਗੇ ਸੰਵੇਦਨਸ਼ੀਲ ਅਤੇ ਪਵਿੱਤਰ ਸਥਾਨ ਵੀ ਹੁਣ ਸੁਰੱਖਿਅਤ ਨਹੀਂ ਰਹੇ, ਜੋ ਬਹੁਤ ਹੀ ਦੁੱਖਦਾਈ ਗੱਲ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰੀਆਂ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਵਿਚ ਪੱਕੇ ਸੁਰੱਖਿਆ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਭਾਜਪਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਰਨਾਲਾ 'ਚ ਵਿਆਹ ਸਮਾਗਮ ਦੌਰਾਨ ਫ਼ਾਇਰਿੰਗ, ਵੀਡੀਓ ਵਾਇਰਲ ਹੋਣ 'ਤੇ ਮਾਮਲਾ ਦਰਜ
NEXT STORY