ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫਿਊ ਦੌਰਾਨ ਮਧੂਮੱਖੀ ਕਾਲੋਨੀਆਂ, ਸ਼ਹਿਦ ਅਤੇ ਉਸ ਨਾਲ ਸਬੰਧਤ ਉਤਪਾਦਾਂ ਨੂੰ ਜ਼ਿਲਾ ਅਤੇ ਸੂਬਿਆਂ ਤੋਂ ਭੇਜਣ ਦੀ ਇਜਾਜ਼ਤ ਦੇਣ ਦੇ ਆਦੇਸ਼ ਦਿੱਤੇ ਹਨ। ਰਾਸ਼ਟਰੀ ਮਧੂਮੱਖੀ ਬੋਰਡ ਵੱਲੋਂ 28 ਮਾਰਚ ਨੂੰ ਸੂਬਿਆਂ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਕ ਇਹ ਕਦਮ ਉਠਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਤੋਂ ਨਿਰਯਾਤ ਹੋਣ ਵਾਲੇ ਸ਼ਹਿਦ 'ਚ 50 ਫੀਸਦੀ ਦਾ ਯੋਗਦਾਨ ਪਾਉਂਦਾ ਹੈ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ
ਕੈ. ਅਮਰਿੰਦਰ ਸਿੰਘ ਨੇ ਮਧੂਮੱਖੀਆਂ ਦੀ ਸੁਰੱਖਿਆ ਨੂੰ ਲੈ ਕੇ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ ਤਾਂ ਕਿ ਇਸ ਨਾਲ ਸਬੰਧਤ ਵਪਾਰ ਨੂੰ ਬਚਾਇਆ ਜਾ ਸਕੇ। ਕੈ. ਅਮਰਿੰਦਰ ਸਿੰਘ ਜਿਨ੍ਹਾਂ ਦੇ ਕੋਲ ਖੇਤੀਬਾੜੀ ਵਿਭਾਗ ਵੀ ਹੈ, ਨੇ ਸ਼ਹਿਦ ਨਾਲ ਜੁੜੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੂੰ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਮਧੂਮੱਖੀਆਂ ਨੂੰ ਪਾਲਣ ਵਾਲਿਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ।
ਇਹ ਵੀ ਪੜ੍ਹੋ: ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਕੋਰੋਨਾ ਦੇ ਖੌਫ ਕਾਰਨ ਸ਼ਮਸ਼ਾਨ ਘਾਟ 'ਚ ਸਸਕਾਰ ਦਾ ਹੋਇਆ ਵਿਰੋਧ
ਮੁੱਖ ਮੰਤਰੀ ਦੇ ਆਦੇਸ਼ ਤੋਂ ਬਾਅਦ ਏ. ਸੀ. ਐੱਸ. ਨੇ ਵਿਸ਼ਵਜੀਤ ਖੰਨਾ ਨੇ ਸਾਰੇ ਡਿਪਟੀ ਕਮਿਸ਼ਰਨਾਂ ਨੂੰ ਮਧੂਮੱਖੀਆਂ ਦੀਆਂ ਕਾਲੋਨੀਆਂ, ਸ਼ਹਿਦ ਅਤੇ ਉਨ੍ਹਾਂ ਨਾਲ ਸਬੰਧਤ ਉਤਪਾਦਾਂ ਨੂੰ ਜ਼ਿਲਾ ਅਤੇ ਸੂਬਿਆਂ ਤੋਂ ਭੇਜਣ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਕਦਮ ਚੁੱਕਣ ਨੂੰ ਕਿਹਾ ਹੈ ਤਾਂ ਕਿ ਕੋਰੋਨਾ ਵਾਇਰਸ ਦਾ ਇਸ ਵਪਾਰ 'ਤੇ ਉਲਟ ਅਸਰ ਨਾ ਪੈ ਸਕੇ। ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਅਜਿਹਾ ਕਰਦੇ ਸਮੇਂ ਸਬੰਧਤ ਟ੍ਰੇਡ ਨਾਲ ਜੁੜੇ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣੀ ਹੋਵੇਗੀ ਅਤੇ ਨਾਲ ਹੀ ਮਾਸਕ, ਹੈਂਡ ਸੈਨੇਟਾਈਜ਼ਰਾਂ ਦਾ ਪ੍ਰਯੋਗ ਕਰਨਾ ਹੋਵੇਗਾ। ਉਨ੍ਹਾਂ ਨੇ ਹਾਰਟੀਕਲਚਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧ 'ਚ ਡਿਪਟੀ ਕਮਿਸ਼ਨਰਾਂ ਨੂੰ ਸਹਿਯੋਗ ਦੇਣ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਲੋੜਵੰਦਾਂ ਦੀਆਂ ਫਰਮਾਇਸ਼ਾਂ ਸੁਣ ਸਮਾਜ ਸੇਵੀ ਸੰਸਥਾਵਾਂ ਵੀ ਹੋਈਆਂ ਹੈਰਾਨ
ਕੋਰੋਨਾ ਦੇ ਪਾਜ਼ੇਟਿਵ ਮਰੀਜ਼ ਮਿਲਣ ਮਗਰੋਂ ਸਿਹਤ ਵਿਭਾਗ ਨੇ ਲੋਕਾਂ ਦੀ ਸ਼ੁਰੂ ਕੀਤੀ ਮੈਡੀਕਲ ਜਾਂਚ
NEXT STORY