ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਇਸ ਵਿਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਖੇਧੀ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਇਹ ਦੇਸ਼ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ ਅਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਕ ਢਾਂਚੇ ਉੱਤੇ ਸਿੱਧਾ ਹਮਲਾ ਹੈ। ਉਹ ਵੀ 'ਪੰਜਾਬ ਦਿਵਸ' ਦੇ ਮੌਕੇ 'ਤੇ, ਜਿਸ ਦੀ ਸਥਾਪਤੀ ਲਈ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਬਿਨਾਂ ਪੰਜਾਬ ਦੀ ਪਰਵਾਹ ਕੀਤਿਆਂ ਇਹ ਇਕ-ਪਾਸੜ ਆਰਡੀਨੈਂਸ ਜਾਰੀ ਕਰਕੇ ਅਤੇ ਪੰਜਾਬ ਦੇ ਮਾਣ-ਮੱਤੇ ਵਿਰਸੇ ਵਿਚੋਂ ਪੰਜਾਬ ਨੂੰ ਹੀ ਬਾਹਰ ਕੱਢਕੇ ਪੰਜਾਬ ਨੂੰ ਇਕ ਹੋਰ ਅਸਹਿ ਜ਼ਖ਼ਮ ਦਿੱਤਾ ਹੈ। ਮੈਂ ਭਾਰਤ ਸਰਕਾਰ ਨੂੰ ਸੁਝਾਅ ਦਿੰਦਾ ਹਾਂ ਕਿ ਉਹ ਤੁਰੰਤ ਇਸ ਗੈਰ-ਸੰਵਿਧਾਨਿਕ ਫ਼ੈਸਲੇ ਨੂੰ ਵਾਪਸ ਲਵੇ ਅਤੇ ਪਹਿਲਾਂ ਤੋਂ ਹੀ ਅਨੇਕ ਸਮੱਸਿਆਵਾਂ ਨਾਲ ਜੂਝ ਰਹੇ ਪੰਜਾਬ ਦੇ ਮਾਹੌਲ ਨੂੰ ਹੋਰ ਖ਼ਰਾਬ ਨਾ ਕਰੇ। ਉਹ ਪੰਜਾਬ ਦੇ ਲੋਕਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਇਕੱਠੇ ਹੋਣ ਅਤੇ ਜਿਥੋਂ ਵੀ ਹੋ ਸਕੇ, ਕੇਂਦਰ ਸਰਕਾਰ ਦੇ ਇਸ ਆਪ-ਹੁਦਰੇ ਫੈਸਲੇ ਖ਼ਿਲਾਫ਼ ਅਵਾਜ਼ ਚੁੱਕਣ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰੀ ਜੇਲ੍ਹ 'ਚੋਂ ਫ਼ਿਰ ਮਿਲੇ ਮੋਬਾਈਲ ਫ਼ੋਨ
NEXT STORY