ਅੰਮ੍ਰਿਤਸਰ (ਰਮਨ) : ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਪਾਣੀ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਅਤੇ ਰਿਕਵਰੀ ਅਤੇ ਚੈਕਿੰਗ ਦੇ ਦਿੱਤੇ ਗਏ ਟੀਚਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਵਧੀਕ ਕਮਿਸ਼ਨਰ ਵਲੋਂ ਵੱਖ-ਵੱਖ ਜ਼ੋਨਾਂ ਅਧੀਨ ਦਿੱਤੇ ਗਏ ਰਿਕਵਰੀ ਦੇ ਟੀਚੇ ਪੂਰੇ ਨਾ ਕਰਨ ਅਤੇ ਦਿੱਤੇ ਗਏ ਨੋਟਿਸਾਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੁਨੈਕਸ਼ਨ ਕੱਟਣ ਦੀ ਕਾਰਵਾਈ ਨਾ ਕਰਨ ਕਰ ਕੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਦਿੱਤੇ ਗਏ ਟੀਚਿਆਂ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇ ਅਤੇ ਨਾਜਾਇਜ਼ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨਾਂ ਲਈ ਕਮਰਸ਼ੀਅਲ ਅਦਾਰਿਆਂ ਦੇ ਕੁਨੈਕਸ਼ਨ ਕੱਟੇ ਜਾਣ। ਇਸ ਮੀਟਿੰਗ ਵਿਚ ਸਹਾਇਕ ਕਮਿਸ਼ਨਰ ਰਜਿੰਦਰ ਸ਼ਰਮਾ ਤੋਂ ਇਲਾਵਾ ਸਾਰੇ ਐੱਸ. ਡੀ. ਓਜ਼ ਅਤੇ ਜੇ. ਈਜ਼ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਗਿਆ ਵੱਡਾ ਕਦਮ
ਵਧੀਕ ਕਮਿਸ਼ਨਰ ਸੁਰਿਦੰਰ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਵਿੱਤੀ ਹਾਲਤ ਨੂੰ ਮੁੱਖ ਰੱਖਦੇ ਹੋਏ ਪਾਣੀ ਅਤੇ ਸੀਵੇਰਜ ਵਿਭਾਗ ਦੀ ਰਿਕਵਰੀ ਨੂੰ ਵਧਾਉਣ ਲਈ ਅਤੇ ਪੈਂਡਿੰਗ ਪਏ ਕਰੋੜਾਂ ਰੁਪਏ ਦੇ ਬਕਾਇਆ ਨੂੰ ਉਗਰਾਉਣ ਲਈ ਵੱਖ-ਵੱਖ ਜ਼ੋਨਾਂ ਦੀ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਚੇ ਦਿਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਾਣੀ ਅਤੇ ਸੀਵਰੇਜ ਦੇ ਨਾਜਾਇਜ ਕੁਨੈਕਸ਼ਨਾਂ ਖਾਸ ਕਰ ਕੇ ਕਮਰਸ਼ੀਅਲ ਅਦਾਰੇ ਚੈੱਕ ਕਰਨ ਲਈ ਵੀ ਟੀਚੇ ਦਿੱਤੇ ਗਏ ਹਨ ਅਤੇ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਕਮਰਸ਼ੀਅਲ ਅਦਾਰਿਆਂ ਨੇ ਕੁਨੈਕਸ਼ਨ ਲਏ ਹਨ। ਉਨ੍ਹਾਂ ਨੂੰ ਉਨ੍ਹਾਂ ਵਲੋਂ ਕੀਤੀ ਜਾ ਰਹੀ ਖਪਤ ਮੁਤਾਬਿਕ ਬਿਲ ਭੇਜੇ ਜਾਣ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ
ਵਧੀਕ ਕਮਿਸ਼ਨਰ ਨੇ ਦੱਸਿਆ ਕਿ ਸਾਲ 2024-25 ਦੌਰਾਨ ਵਿਭਾਗ ਦਾ ਕੁਲ ਟੀਚਾ 15 ਕਰੋੜ ਸੀ ਜਿਸ ਵਿੱਚੋਂ ਸਤੰਬਰ ਮਹੀਨੇ ਤੱਕ 2.09 ਕਰੋੜ ਰੁਪਏ ਦੀ ਰਿਕਵਰੀ ਹੋਈ ਸੀ ਜਦ ਕਿ ਇਸ ਵਿੱਤੀ ਸਾਲ 2025-26 ਦੌਰਾਨ 16 ਕਰੋੜ ਰੁਪਏ ਦੇ ਵਿਰੁੱਧ 6.05 ਕਰੋੜ ਰੁਪਏ ਵਿਭਾਗ ਵਲੋਂ ਉਗਰਾਏ ਗਏ ਹਨ ਜੋ ਕਿ ਪਿਛਲੇ ਸਾਲ ਨਾਲੋਂ 3.96 ਕਰੋੜ ਰੁਪਏ ਵੱਧ ਹੈ। ਇਸ ਤੋਂ ਇਲਾਵਾ ਵਿਭਾਗ ਵਲੋਂ 588 ਦੇ ਕਰੀਬ ਕਮਰਸ਼ੀਅਲ ਅਦਾਰਿਆਂ ਨੂੰ ਨੋਟਿਸ ਦਿੱਤੇ ਗਏ ਹਨ ਜਿਨ੍ਹਾਂ ਸਬੰਧੀ ਵਿਭਾਗ ਵਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਰਿਕਵਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਓਵਰਡੋਜ਼ ਕਾਰਣ ਇਕੱਠਿਆਂ ਤਿੰਨ ਨੌਜਵਾਨਾਂ ਦੀ ਮੌਤ
ਵਧੀਕ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਹਰ ਇਕ ਜੇ. ਈ. ਆਪਣੇ ਆਪਣੇ ਇਲਾਕੇ ਵਿਚ ਦਿੱਤੇ ਗਏ ਨੋਟਿਸਾਂ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਹਫਤੇ ਵਿਚ 5 ਕੁਨੈਕਸ਼ਨ ਕਟਣ ਦੀ ਕਾਰਵਾਈ ਕਰੇਗਾ। ਇਸ ਤੋਂ ਇਲਾਵਾ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਹਰ ਇਕ ਕਾਲੋਨੀ ਵਿਚ ਨੋਟਿਸ ਦੇਣ ਲੱਗੇ ਵਿਤਕਰਾ ਨਾ ਕੀਤਾ ਜਾਵੇ ਅਤੇ ਇਕ ਕਾਲੋਨੀ ਵਿਚ ਸਾਰੇ ਨਾਜਾਇਜ਼ ਕੁਨੈਕਸ਼ਨਾਂ ਲਈ ਨੋਟਿਸ ਦਿੱਤੇ ਜਾਣ ਅਤੇ ਨਾਲ ਹੀ ਇਨ੍ਹਾਂ ਕਾਲੋਨੀਆਂ ਵਿਚ ਕੈਂਪਾ ਦਾ ਆਯੋਜਨ ਵੀ ਕੀਤਾ ਜਾਵੇ ਤਾਂ ਜੋ ਲੋਕ ਆਪਣਾ ਪਾਣੀ ਅਤੇ ਸੀਵਰੇਜ ਦਾ ਕੁਨੈਕਸ਼ਨ ਰੈਗੁਲਰ ਕਰਵਾ ਸਕਣ ਅਤੇ ਕੈਂਪ ਲੱਗਣ ਤੋਂ 4 ਦਿਨ ਪਹਿਲਾਂ ਵਿਭਾਗ ਅਤੇ ਕਾਲੋਨੀ ਵਾਸੀਆਂ ਨੂੰ ਸੁਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਚੀਮਾ ਨੂੰ ਪਾਰਟੀ 'ਚੋਂ ਕੱਢਿਆ
ਸਾਰੇ ਐੱਸ. ਡੀ. ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਹਫਤੇ ਵਿਚ 10 ਕਮਰਸ਼ੀਅਲ ਅਦਾਰੇ ਦੀ ਚੈਕਿੰਗ ਕੀਤੀ ਜਾਵੇ ਅਤੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਖਪਤ ਅਨੁਸਾਰ ਬਿਲ ਭੇਜਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਵਧੀਕ ਕਮਿਸ਼ਨਰ ਨੇ ਕਿਹਾ ਕੀ ਜਿਨ੍ਹਾਂ ਕਮਰਸ਼ੀਅਲ ਅਦਾਰਿਆੰ ਦੀ ਬਿੰਲਿਗ ਪੈਂਡਿੰਗ ਹੈ ਉਹ ਤੁਰੰਤ ਪ੍ਰਭਾਵ ਨਾਲ ਕੀਤੀ ਜਾਵੇ ਤਾਂ ਜੋ ਨਗਰ ਨਿਗਮ ਦੀ ਆਦਮਨ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿਚ ਨਾਜਾਇਜ ਕੁਨੈਕਸ਼ਨ ਪਾਏ ਜਾਂਦੇ ਹਨ ਅਤੇ ਇਨ੍ਹਾਂ ਨਾਜਾਇਜ਼ ਕੁਨੈਕਸ਼ਨਾਂ ਕਰ ਕੇ ਜੇਕਰ ਕੋਈ ਘਟਨਾ ਹੋ ਜਾਂਦੀ ਹੈ ਤਾਂ ਉਸ ਦੀ ਤਮਾਮ ਤਰ੍ਹਾਂ ਜ਼ਿੰਮੇਵਾਰੀ ਇਲਾਕਾ ਐੱਸ. ਡੀ. ਓਜ਼ ਅਤੇ ਜੇ. ਈ. ਦੀ ਹੋਵੇਗੀ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਇਸ ਲਈ ਨਜਾਇਜ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਲਈ ਲੋਕਾਂ ਨੂੰ ਜਿਆਦਾ ਤੋ ਜ਼ਿਆਦਾ ਜਾਗਰੂਕ ਕੀਤਾ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਸਹਿਰੇ 'ਤੇ ਵਾਹਨ ਚਾਲਕਾਂ ਲਈ ਵੱਡਾ ਅਲਰਟ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
NEXT STORY