ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਰਾਜ/ਗਣੇਸ਼): ਪੰਜਾਬ ਵਿਚ ਸ਼ਿਵ ਸੈਨਾ ਆਗੂਆਂ 'ਤੇ ਹੋਏ ਹਮਲਿਆਂ ਦੇ ਮਾਮਲੇ ਵਿਚ ਪੰਜਾਬ ਪੁਲਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਸ ਵੱਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੁੜੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿਚ 1 ਮੁਲਜ਼ਮ ਦੀ ਅਜੇ ਭਾਲ ਜਾਰੀ ਹੈ। ਫੜੇ ਗਏ ਮੁਲਜ਼ਮਾਂ ਵਿਚ ਰਵਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਅਨਿਲ ਅਤੇ ਮਨੀਸ਼ ਸ਼ਾਮਲ ਹਨ। ਜਦਕਿ ਫਰਾਰ ਮੁਲਜ਼ਮ ਲਵਪ੍ਰੀਤ ਸਿੰਘ ਹੈ। ਸਾਰੇ ਮੁਲਜ਼ਮ ਨਵਾਂ ਸ਼ਹਿਰ ਦੇ ਰਹਿਣ ਵਾਲੇ ਹਨ।
ਇਹ ਖ਼ਬਰ ਵੀ ਪੜ੍ਹੋ - ਸ਼ਿਵਸੈਨਾ ਸਿੱਖ ਵਿੰਗ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲੇ ਦੇ ਮਾਮਲੇ 'ਚ ਨਵਾਂ ਮੋੜ
ਇਸ ਸਬੰਧੀ ਅੱਜ ਜਿੱਥੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਜਾਣਕਾਰੀ ਸਾਂਝੀ ਕੀਤੀ ਗਈ। ਉੱਥੇ ਹੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਵੀ ਮਾਮਲੇ ਨਾਲ ਜੁੜੇ ਵੱਡੇ ਖ਼ੁਲਾਸੇ ਕੀਤੇ ਹਨ। ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਵਿਚ ਫੜੇ ਗਏ ਮੁਲਜ਼ਮਾਂ ਵਿਚ ਰਵਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਅਨਿਲ ਅਤੇ ਮਨੀਸ਼ ਸ਼ਾਮਲ ਹਨ। ਜਦਕਿ ਫਰਾਰ ਮੁਲਜ਼ਮ ਲਵਪ੍ਰੀਤ ਸਿੰਘ ਹੈ। ਸਾਰੇ ਮੁਲਜ਼ਮ ਨਵਾਂ ਸ਼ਹਿਰ ਦੇ ਰਹਿਣ ਵਾਲੇ ਹਨ।
ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਸ ਵੱਲੋਂ ਇਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਾਂਝੇ ਤੌਰ 'ਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਮੌਡੀਊਲ ਨੂੰ ਤਬਾਹ ਕਰ ਦਿੱਤਾ ਗਿਆ ਹੈ, ਜੋ ਕਿ ਵਿਦੇਸ਼-ਅਧਾਰਤ ਹਰਜੀਤ ਸਿੰਘ ਉਰਫ ਲਾਡੀ ਅਤੇ ਸਾਬੀ ਵੱਲੋਂ ਚਲਾਇਆ ਜਾ ਰਿਹਾ ਸੀ। ਇਸ ਆਪ੍ਰੇਸ਼ਨ ਦੁਆਰਾ 16 ਅਕਤੂਬਰ, 2024 ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ 'ਤੇ ਹੋਏ ਹਮਲੇ ਅਤੇ ਹਾਲ ਹੀ ਵਿਚ 2 ਨਵੰਬਰ, 2024 ਨੂੰ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਵਿਚ ਹਰਕੀਰਤ ਸਿੰਘ ਖੁਰਾਣਾ ਦੇ ਘਰ 'ਤੇ ਹੋਏ ਹਮਲੇ ਸਮੇਤ ਸ਼ਿਵ ਸੈਨਾ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਦੇ ਮਾਮਲਿਆਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅਤੇ ਉਨ੍ਹਾਂ ਕੋਲੋਂ ਇਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜੋ ਰੇਕੀ ਅਤੇ ਟਰੈਕਿੰਗ ਲਈ ਵਰਤੇ ਗਏ ਸਨ। ਮਾਮਲੇ ਵਿਚ ਅੱਗੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਿਛਲੇ ਅਤੇ ਅਗਲੇ ਸਬੰਧਾਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਹੋਰ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ।
NIA ਵੱਲੋਂ ਲਾਡੀ ਦੇ ਸਿਰ 10 ਲੱਖ ਰੁਪਏ ਦਾ ਇਨਾਮ
ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਵੀ ਦੱਸਿਆ ਕਿ ਇਹ ਮੌਡੀਊਲ ਵਿਦੇਸ਼-ਅਧਾਰਤ ਹਰਜੀਤ ਸਿੰਘ ਉਰਫ ਲਾਡੀ ਅਤੇ ਸਾਬੀ ਵੱਲੋਂ ਚਲਾਇਆ ਜਾ ਰਿਹਾ ਸੀ। ਹਰਜੀਤ ਸਿੰਘ ਉਰਫ਼ ਲਾਡੀ ਨੰਗਲ ਵਿਚ ਵਿਕਾਸ ਪ੍ਰਭਾਕਰ ਦੇ ਕਤਲ ਵਿਚ ਵੀ ਲੋੜੀਂਦਾ ਮੁਲਜ਼ਮ ਹੈ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਉਸ 'ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਹਵਾਈ ਅੱਡੇ ਨਾਲ ਜੁੜੀ ਅਹਿਮ ਖ਼ਬਰ, ਲੋਕ ਕਰ ਰਹੇ ਉਡੀਕ
NEXT STORY