ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਨਸ਼ਿਆਂ ਦੇ ਕਾਲੇ ਕਾਰੋਬਾਰ 'ਚ ਸ਼ਾਮਲ 4 ਵੱਡੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 19.980 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਦੀ ਕੀਮਤ 100 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਹੱਦ ਪਾਰ ਤਸਕਰੀ 'ਤੇ ਇਕ ਵੱਡੀ ਕਾਰਵਾਈ ਕਰਦਿਆਂ ਐਂਟੀ ਨਾਰਕੋਟਿਕਸ ਟਾਸਕ ਫੋਰਸ, ਬਾਰਡਰ ਰੇਂਜ ਵੱਲੋਂ ਬੀ.ਐੱਸ.ਐੱਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, 19.980 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਸਪਲਾਈ ਚੇਨ ਦਾ ਪ੍ਰਬੰਧਨ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀਆਂ ਦੇ ਸਬੰਧ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਹਨ ਅਤੇ ਉਹ ਪੰਜਾਬ ਵਿਚ ਨਸ਼ੇ ਦੀ ਸਪਲਾਈ ਕਰਦੇ ਸਨ। ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਇਕ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਸਰਹੱਦ ਪਾਰ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਿਆਂ ਨੂੰ ਅਤੇ ਪੰਜਾਬ ਵਿਚ ਕੰਮ ਕਰ ਰਹੇ ਸਰਹੱਦ ਪਾਰਲੇ ਨਾਰਕੋ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ।
'ਆਪ' ਆਗੂ ਦੇ ਦਫ਼ਤਰ ਮੂਹਰੇ ਫ਼ਾਇਰਿੰਗ! ਗੋਲਡੀ ਬਰਾੜ ਗੈਂਗ ਨੇ ਦਿੱਤਾ ਸੀ 2 ਘੰਟਿਆਂ ਦਾ 'ਅਲਟੀਮੇਟਮ'
NEXT STORY