ਜਲੰਧਰ (ਧਵਨ)-ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਕੀਤੇ ਗਏ ਕਤਲੇਆਮ ਤੋਂ ਬਾਅਦ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਬੁੱਧਵਾਰ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਆਨਲਾਈਨ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਹਾਈ ਅਲਰਟ ’ਤੇ ਰਹਿਣ ਦੇ ਨਿਰਦੇਸ਼ ਦਿੰਦੇ ਕਿਹਾ ਕਿ ਕਸ਼ਮੀਰ ਘਟਨਾ ਦੇ ਮੱਦੇਨਜ਼ਰ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣਾ ਪੰਜਾਬ ਪੁਲਸ ਦਾ ਪਹਿਲਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੇ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾਵੇ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ’ਤੇ ਤੇਜ਼ ਨਜ਼ਰ ਰੱਖੀ ਜਾਵੇ ਕਿਉਂਕਿ ਕਸ਼ਮੀਰ ’ਚ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਵਿਰੋਧੀ ਤਾਕਤਾਂ ਅਤੇ ਅਨਸਰ ਪੰਜਾਬ ਦੇ ਹਾਲਾਤ ਦਾ ਫਾਇਦਾ ਉਠਾ ਕੇ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗਾ...
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ, ਇਸ ਲਈ ਸੂਬੇ ਵਿਚ ਹਾਈ ਅਲਰਟ ਰੱਖਣਾ ਜ਼ਰੂਰੀ ਹੈ। ਉਨ੍ਹਾਂ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਥਾਣਿਆਂ ਦੇ ਐੱਸ. ਐੱਚ. ਓਜ਼, ਡੀ. ਐੱਸ. ਪੀਜ਼ ਅਤੇ ਹੋਰ ਗਜ਼ਟਿਡ ਅਫ਼ਸਰਾਂ ਨੂੰ ਫੀਲਡ ਵਿਚ ਰਹਿਣ ਦੀਆਂ ਹਦਾਇਤਾਂ ਜਾਰੀ ਕਰਨ।
ਇਹ ਵੀ ਪੜ੍ਹੋ: ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਾਸ ਖ਼ਬਰ, ਚਲਾਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਡੀ. ਜੀ. ਪੀ. ਨੇ ਕਿਹਾ ਕਿ ਪਾਕਿਸਤਾਨ ਜਾਂ ਉਸ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦੇ ਨਾਲ-ਨਾਲ ਅੱਤਵਾਦੀਆਂ ਅਤੇ ਗੈਂਗਸਟਰਾਂ ਦੀ ਕਿਸੇ ਵੀ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ ਅਤੇ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਨਾਈਟ ਪੁਲਸ ਆਪ੍ਰੇਸ਼ਨ (ਨਾਈਟ ਡੋਮੀਨੇਸ਼ਨ) ਨੂੰ ਹੋਰ ਤੇਜ਼ ਕੀਤਾ ਜਾਵੇ। ਪੰਜਾਬ ਵਿਚ ਦਾਖ਼ਲ ਹੋਣ ਵਾਲੇ ਮੁੱਖ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਜਾਵੇ, ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿਚ ਗਸ਼ਤ ਤੇਜ਼ ਕੀਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਦੀਆਂ ਹਰਕਤਾਂ ’ਤੇ ਨਿਗਰਾਨੀ ਵਧਾਈ ਜਾਵੇ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ, ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਇਸ ਸੜਕ 'ਤੇ ਲੱਗੀ ਇਹ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਹੱਦੀ ਪਿੰਡਾਂ ’ਚ 8 ਕਰੋੜ ਦੀ ਹੈਰੋਇਨ ਸਮੇਤ 2 ਡਰੋਨ ਅਤੇ ਹਥਿਆਰ ਜ਼ਬਤ
NEXT STORY